ਮੁਕਤਸਰ ਵਿਖੇ ਭਾਜਪਾ ਆਗੂਆਂ ਦੀ ਪ੍ਰੈੱਸ ਕਾਨਫਰੰਸ/ 14 ਦੀ ਤਿਰੰਗਾ ਯਾਤਰਾ ਬਾਰੇ ਵਿਚਾਰ-ਚਰਚਾ/ ਕੋਟਕਪੂਰਾ ਚੌਂਕ ਤੱਕ ਕੱਢੀ ਜਾਵੇਗੀ ਤਿਰੰਗਾ ਯਾਤਰਾ

0
1

ਸ੍ਰੀ ਮੁਕਤਸਰ ਸਾਹਿਬ ਭਾਜਪਾ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਵੱਲੋਂ ਅੱਜ ਸਥਾਨਕ ਰਾਇਲ ਇਨ ਹੋਟਲ ਵਿਖੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ 14 ਅਗਸਤ ਨੂੰ ਗੈਸ ਮੰਡੀ ਚੌਕ ਤੋਂ ਕੋਟਕਪੂਰਾ ਚੌਕ ਤੱਕ ਕੱਢੇ ਜਾਣ ਵਾਲੇ ਤਿਰੰਗਾ ਯਾਤਰਾ ਬਾਰੇ ਵਿਚਾਰ-ਚਰਚਾ ਹੋਈ। ਮੀਟਿੰਗ ਤੋਂ ਬਾਦ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਕਿਹਾ ਕਿ ਭਾਜਪਾ ਦੀ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਵਾਰਾਣਸੀ ਤੋਂ ਸ਼ੁਰੂ ਹੋਈ ਮਿੱਟੀ ਕਲਸ਼ ਯਾਤਰਾ ਜ਼ਿਲ੍ਹੇ ਭਰ ਦੇ ਪਿੰਡਾਂ ਵਿੱਚੋਂ ਗੁਜਰੇਗੀ, ਜਿਸ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ।

LEAVE A REPLY

Please enter your comment!
Please enter your name here