ਪੰਜਾਬ ਮੋਗਾ ’ਚ ਪਰਾਲੀ ਨਾਲ ਭਰੀ ਟਰਾਲੀ ਨੂੰ ਭਿਆਨਕ ਅੱਗ/ ਡਰਾਈਵਰ ਦੀ ਸਮਝਦਾਰੀ ਨਾਲ ਟਲਿਆ ਵੱਡਾ ਹਾਦਸਾ/ 4 ਫਾਇਰ ਬ੍ਰਿਗੇਡ ਗੱਡੀਆਂ ਨੇ ਪਾਇਆ ਕਾਬੂ By admin - August 13, 2026 0 1 Facebook Twitter Pinterest WhatsApp ਮੋਗਾ ਦੇ ਫਿਰੋਜ਼ਪੁਰ ਰੋਡ ’ਤੇ ਅੱਜ ਉਸ ਵੇਲੇ ਵੱਡਾ ਹਾਦਸਾ ਟੱਲ ਗਿਆ ਜਦੋਂ ਇੱਥੇ ਸਥਿਤ ਪਟਰੌਲ ਪੰਪ ਕੋਲੋਂ ਲੰਘ ਰਹੀ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਅਚਾਨਕ ਅੱਗ ਲੱਗ ਗਈ। ਨੇੜੇ ਪੰਪ ਹੋਣ ਕਾਰਨ ਲੋਕਾਂ ਅੰਦਰ ਦਹਿਸ਼ਤ ਫੈਲ ਗਈ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੇ ਅੱਗ ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੀ ਛੇਤੀ ਕਾਰਵਾਈ ਕਾਰਨ ਵੱਡਾ ਹਾਦਸਾ ਟੱਲ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰਮੈਨ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੋਗਾ-ਫਿਰੋਜ਼ਪੁਰ ਰੋਡ ’ਤੇ ਜੋਗੇਵਾਲਾ ਤੋਂ ਅੱਗੇ ਪੈਟਰੋਲ ਪੰਪ ਦੇ ਸਾਹਮਣੇ ਪਰਾਲੀ ਦੀਆਂ ਗੱਠਾਂ ਨਾਲ ਭਰੇ ਟਰਾਲੇ ਨੂੰ ਅੱਗ ਲੱਗ ਗਈ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਕਾਫੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਫਾਇਰਮੈਨ ਅਨੁਸਾਰ ਜਦੋਂ ਟੀਮ ਮੌਕੇ ’ਤੇ ਪਹੁੰਚੀ ਤਾਂ ਟਰਾਲਾ ਮੇਨ ਹਾਈਵੇ ’ਤੇ ਪੈਟਰੋਲ ਪੰਪ ਦੇ ਬਿਲਕੁਲ ਸਾਹਮਣੇ ਖੜ੍ਹਾ ਸੀ। ਪੈਟਰੋਲ ਪੰਪ ਦੇ ਕਰਮਚਾਰੀਆਂ ਵੱਲੋਂ ਟਰਾਲੇ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ ਸੀ। ਇਸ ਤੋਂ ਬਾਅਦ ਟਰਾਲਾ ਚਾਲਕ ਨੇ ਉਸ ਨੂੰ ਸਾਈਡ ’ਤੇ ਕਰਨ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਅੱਗ ਹੋਰ ਫੈਲ ਗਈ। ਇਸ ਘਟਨਾ ਵਿਚ ਭਾਵੇਂ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਟਰਾਲੀ ਤੇ ਪਰਾਲੀ ਸੜ ਕੇ ਸੁਆਹ ਹੋ ਗਈ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਮੁਤਾਬਕ ਡਰਾਈਵਰ ਵੱਲੋਂ ਸਮੇਂ ਸਿਰ ਟਰਾਲੇ ਨੂੰ ਸੜਕ ਦੇ ਕਿਨਾਰੇ ਖੜ੍ਹਾ ਕਰ ਦੇਣ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਟਰਾਲਾ ਚਾਲਕ ਕਮਲ ਸ਼ਰਮਾ ਨੇ ਦੱਸਿਆ ਕਿ ਉਹ ਟਰਾਲੇ ਨੂੰ ਲੈ ਕੇ ਜਾ ਰਹੇ ਸਨ। ਰਸਤੇ ਵਿੱਚ ਅਚਾਨਕ ਟਰਾਲੇ ਨੂੰ ਅੱਗ ਲੱਗ ਗਈ, ਪਰ ਪਹਿਲਾਂ ਉਨ੍ਹਾਂ ਨੂੰ ਇਸ ਦਾ ਕਾਰਨ ਪਤਾ ਨਹੀਂ ਲੱਗ ਸਕਿਆ। ਜਦੋਂ ਅੱਗ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਸਥਿਤੀ ਨੂੰ ਸੰਭਾਲਦਿਆਂ ਟਰੈਕਟਰ ਨੂੰ ਵੱਖ ਕਰ ਲਿਆ। ਉਨ੍ਹਾਂ ਦੱਸਿਆ ਕਿ ਟਰਾਲੇ ਵਿੱਚ ਪਰਾਲੀ ਦੀਆਂ ਗੱਠਾਂ ਲੱਦੀਆਂ ਹੋਈਆਂ ਸਨ ਅਤੇ ਮਾਲ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵੱਲ ਲਿਜਾਇਆ ਜਾ ਰਿਹਾ ਸੀ। ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਅਜੇ ਪੂਰਾ ਅੰਦਾਜ਼ਾ ਨਹੀਂ ਲੱਗ ਸਕਿਆ। ਚਾਲਕ ਮੁਤਾਬਕ ਮਾਲ ਅਤੇ ਟਰਾਲੇ ਨੂੰ ਹੋਏ ਨੁਕਸਾਨ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ। ਟਰੈਕਟਰ ਨੂੰ ਸਮੇਂ ਸਿਰ ਵੱਖ ਕਰ ਲੈਣ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।