ਸੰਗਰੂਰ ਪੁਲਿਸ ਵੱਲੋਂ ਸ਼ਹਿਰ ’ਚ ਫਲੈਗ ਮਾਰਚ/ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਵਧਾਈ ਚੌਕਸੀ/ ਸ਼ਰਾਰਤੀਆਂ ਸਖਤ ਕਾਰਵਾਈ ਦੀ ਦਿੱਤੀ ਚਿਤਾਵਨੀ

0
2

 

ਆਜ਼ਾਦੀ ਦਿਹਾੜੇ ਦੇ ਸਮਾਗਮਾਂ ਨੂੰ ਮੁੱਖ ਰੱਖਦਿਆਂ ਪੰਜਾਬ ਭਰ ਵਿੱਚ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਇਸੇ ਲੜੀ ਤਹਿਤ ਸੰਗਰੂਰ ਪੁਲਿਸ ਵੱਲੋਂ ਵੀ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਆ ਵਿਵਸਥਾ ਬਣਾਏ ਰੱਖਣ ਲਈ ਇੱਕ ਵਿਸ਼ੇਸ਼ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਟੀਮਾਂ ਵੱਲੋਂ ਬਾਜ਼ਾਰਾਂ ਵਿਚ ਪੈਦਲ ਮਾਰਚ ਕੱਢਿਆ ਗਿਆ ਅਤੇ ਕਈ ਥਾਈ ਨਾਕੇਬੰਦੀ ਕਰ ਕੇ ਵਾਹਨਾਂ ਦੀ ਜਾਂਚ ਵੀ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਡਾ ਮੁੱਖ ਮਕਸਦ ਅਮਨ-ਪਸੰਦ ਸ਼ਹਿਰੀਆਂ ਵਿੱਚ ਸੁਰੱਖਿਆ ਦੀ ਭਾਵਨਾ ਅਤੇ ਵਿਸ਼ਵਾਸ ਪੈਦਾ ਕਰਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਰਾਰਤੀ ਅਤੇ ਮਾੜੇ ਅੰਸਰਾਂ ਨੂੰ ਸੁਧਰ ਜਾਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਗੜਬੜ ਕਰਨ ਦੀ ਕੋਸ਼ਿਸ਼ ਕਰਦਾ ਫੜਿਆ ਗਿਆ ਤਾਂ ਪੁਲਿਸ ਵੱਲੋਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here