ਫਰੀਦਕੋਟ ਕੇਂਦਰੀ ਜੇਲ੍ਹ ਅੰਦਰ ਤਲਾਸ਼ੀ ਮੁਹਿੰਮ/ 0.2 ਗਰਾਮ ਹੈਰੋਇਨ ਤੇ 11 ਕੈਪਸੂਲ ਬਰਾਮਦ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

0
2

ਕੇਂਦਰੀ ਜੇਲ੍ਹ ਫ਼ਰੀਦਕੋਟ ਅੰਦਰ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਇਕ ਬੰਦੀ ਕੋਲੋਂ 0.2 ਗ੍ਰਾਮ ਹੈਰੋਇਨ ਅਤੇ ਇਕ ਹਵਾਲਾਤੀ ਕੋਲੋਂ 11 ਨਸ਼ੀਲੇ ਕੈਪਸੂਲ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਦੋ ਜਣਿਆਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੇਂਦਰੀ ਜੇਲ੍ਹ ਫ਼ਰੀਦਕੋਟ ਦੇ ਸਹਾਇਕ ਸੁਪਰਡੈਂਟ ਗੁਰਮੇਲ ਸਿੰਘ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਜੇਲ੍ਹ ਗਾਰਦ ਵੱਲੋਂ ਬੰਦੀ ਸ਼ੈਬਰ ਸਿੰਘ ਵਾਸੀ ਰਾਊਕੇ ਰੋਡ, ਬੱਧਨੀ ਕਲਾਂ, ਜ਼ਿਲ੍ਹਾ ਮੋਗਾ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ 0.2 ਗ੍ਰਾਮ ਹੈਰੋਇਨ ਵਰਗਾ ਜਾਪਦਾ ਨਸ਼ੀਲਾ ਪਦਾਰਥ ਬਰਾਮਦ ਹੋਇਆ। ਇਸੇ ਦੌਰਾਨ ਇਕ ਹੋਰ ਹਵਾਲਾਤੀ ਨਿਰਮਲ ਸਿੰਘ ਵਾਸੀ ਭਾਗਥਲਾ ਕਲਾਂ, ਜ਼ਿਲ੍ਹਾ ਫ਼ਰੀਦਕੋਟ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 11 ਲਾਲ ਰੰਗ ਦੇ ਨਸ਼ੀਲੇ ਕੈਪਸੂਲ ਬਰਾਮਦ ਹੋਏ। ਜੇਲ੍ਹ ਪ੍ਰਸ਼ਾਸਨ ਵੱਲੋਂ ਦੋਵਾਂ ਬਰਾਮਦਗੀਆਂ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਪੁਲਿਸ ਵੱਲੋਂ ਬਰਾਮਦ ਨਸ਼ੀਲੇ ਪਦਾਰਥ ਅਤੇ ਕੈਪਸੂਲਾਂ ਨੂੰ ਕਬਜ਼ੇ ਵਿੱਚ ਲੈ ਕੇ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜੇਲ੍ਹ ਦੀ ਸਖ਼ਤ ਸੁਰੱਖਿਆ ਦੇ ਬਾਵਜੂਦ ਇਹ ਨਸ਼ੀਲਾ ਪਦਾਰਥ ਅਤੇ ਨਸ਼ੀਲੇ ਕੈਪਸੂਲ ਅੰਦਰ ਕਿਵੇਂ ਪਹੁੰਚੇ।

LEAVE A REPLY

Please enter your comment!
Please enter your name here