ਪੰਜਾਬ ਸੁਖਪਾਲ ਖਹਿਰਾ ਨੇ ਭ੍ਰਿਸ਼ਟਾਚਾਰ ਦੇ ਮੁੱਦੇ ਤੇ ਘੇਰੀ ਸਰਕਾਰ/ ਈਡੀ ਦੀ ਚਿੱਠੀ ਦੇ ਹਵਾਲੇ ਨਾਲ ਚੁੱਕੇ ਸਵਾਲ/ ਏਐਸਡੀ ਘੁੰਮਣ ਖਿਲਾਫ ਕੇਸ ਦਰਜ ਕਰਨ ਦੀ ਮੰਗ By admin - August 13, 2026 0 1 Facebook Twitter Pinterest WhatsApp ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਭ੍ਰਿਸ਼ਟਾਚਾਰ ਦੇ ਮੁੱਦੇ ਉਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ। ਇਸ ਸਬੰਧੀ ਵੀਡੀਓ ਬਿਆਨ ਜਾਰੀ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਈਡੀ ਨੇ ਡੀਜੀਪੀ ਪੰਜਾਬ ਵੱਲ ਚਿੱਠੀ ਲਿਖ ਕੇ ਮੁਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ ਪਰ ਸਰਕਾਰ ਇਸ ਕਾਰਵਾਈ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਮਾਨ ਤੋਂ ਮਾਮਲੇ ਵਿਚ ਖੁਦ ਦਖਲ ਦੇਂਦਿਆਂ ਰਾਜਬੀਰ ਘੁੰਮਣ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ।