ਪੰਜਾਬ ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਪਹੁੰਚੇ ਸਪੀਕਰ ਸੰਧਵਾਂ/ ਚੱਲ ਰਹੇ ਪੁਨਰ-ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ/ ਮੁੱਖ ਮੰਤਰੀ ਮਾਨ ਦੇ ਕੀਤਾ ਧੰਨਵਾਦ By admin - August 15, 2026 0 1 Facebook Twitter Pinterest WhatsApp ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਤਿਹਗੜ੍ਹ ਸਾਹਿਬ ਵਿਖੇ ਸਥਿਤ ਦੀਵਾਨ ਟੋਡਰ ਮੱਲ ਦੀ ਇਤਿਹਾਸਕ ‘ਜਹਾਜ਼ ਹਵੇਲੀ’ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਹਵੇਲੀ ਦੇ ਚੱਲ ਰਹੇ ਸਾਂਭ-ਸੰਭਾਲ ਅਤੇ ਪੁਨਰਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ, ਸੰਧੂ ਬ੍ਰਦਰਜ਼, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਦੇ ਮੁੱਖ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਾਂਝੇ ਯਤਨਾਂ ਨਾਲ ਇਸ ਅਨਮੋਲ ਵਿਰਾਸਤ ਨੂੰ ਸੰਭਾਲਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਮੌਕੇ ਫਤਿਹਗੜ੍ਹ ਸਾਹਿਬ ਦੇ ਨਾਲ ਸ਼੍ਰੀ ਸ਼ਬਦ ਜੋੜਣ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਸਰਕਾਰੀ ਕਾਗਜ਼ਾਂ ਵਿੱਚ ‘ਸ਼੍ਰੀ’ ਸ਼ਬਦ ਜੋੜਨ ਬਾਰੇ ਇਹ ਬਹੁਤ ਵਾਜਬ ਮੁੱਦਾ ਹੈ। ਲੋਕਾਂ ਦੇ ਦਿਲਾਂ ਵਿੱਚ ਇਸ ਧਰਤੀ ਲਈ ਸ਼ਰਧਾ ਪਹਿਲਾਂ ਹੀ ਹੈ ਅਤੇ ਜਲਦ ਹੀ ਸਰਕਾਰੀ ਰਿਕਾਰਡ ਵਿੱਚ ਵੀ ਇਸ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਆਉਣ ਵਾਲੀ ਸ਼ਹੀਦੀ ਸਭਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦਿਹਾੜੇ ਸਾਡੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਪਾਰ ਕਿਰਪਾ ਨਾਲ ਸਾਰੀਆਂ ਤਿਆਰੀਆਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਜੋ ਲੋਕ ਇੱਥੋਂ ਜਨਤਾ ਦਾ ਖਜ਼ਾਨਾ ਲੁੱਟ ਕੇ ਬਾਹਰ ਵੱਡੀਆਂ ਜਾਇਦਾਦਾਂ ਬਣਾ ਚੁੱਕੇ ਹਨ, ਉਨ੍ਹਾਂ ਦਾ ਪਰਦਾਫਾਸ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਸੋਸ਼ਲ ਮੀਡੀਆ ‘ਤੇ ਉਜਾਗਰ ਕੀਤਾ ਜਾਵੇ ਜਾਂ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇ, ਤਾਂ ਜੋ ਭ੍ਰਿਸ਼ਟਾਚਾਰ ‘ਤੇ ਰੋਕ ਲਗਾਈ ਜਾ ਸਕੇ। ਖਜ਼ਾਨੇ ਦਾ ਪੈਸਾ ਹੁਣ ਸਿੱਧਾ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। 600 ਯੂਨਿਟ ਮੁਫ਼ਤ ਬਿਜਲੀ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ‘ਮਾਨ-ਧੀਆਂ ਦੇ ਸਤਿਕਾਰ’ ਯੋਜਨਾ ਅਤੇ ‘ਸੜਕ ਸੁਰੱਖਿਆ ਫੋਰਸ’ ਵਰਗੇ ਕਦਮ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਹਨ।