ਪੰਜਾਬ ਲੁਧਿਆਣਾ ਦੇ ਪਿੰਡ ਈਸੜੂ ਵਿਖੇ ਅਕਾਲੀ ਦਲ ਦਾ ਇਕੱਠ/ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕੀਤਾ ਸੰਬੋਧਨ/ ਵਰਕਰਾਂ ਤੇ ਆਗੂਆਂ ’ਚ ਭਰਿਆ ਜੋਸ਼ By admin - August 16, 2026 0 1 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਨੇ ਪਿੰਡ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਬਰਸੀ ਮੌਕੇ ਵੱਡਾ ਇਕੱਠ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਪਹੁੰਚ ਕੇ ਵਰਕਰਾਂ ਤੇ ਆਗੂਆਂ ਵਿੱਚ ਭਾਰੀ ਜੋਸ਼ ਭਰਿਆ। ਸੁਖਬੀਰ ਬਾਦਲ ਉੱਤੇ ਹਮਲੇ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਅਵਾਜ਼ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ। ਸਮਾਗਮ ਦੌਰਾਨ ਭਾਵੁਕ ਹੁੰਦਿਆਂ ਉਨ੍ਹਾਂ ਕਿਹਾ ਕਿ ਇਹ ਪੰਥ ਅਤੇ ਪੰਜਾਬ ਨੂੰ ਬਚਾਉਣ ਦੀ ਲੜਾਈ ਹੈ ਅਤੇ ਅਜਿਹੇ ਕਾਇਰਾਨਾ ਹਮਲਿਆਂ ਨਾਲ ਸੁਖਬੀਰ ਸਿੰਘ ਬਾਦਲ ਜਾਂ ਅਕਾਲੀ ਵਰਕਰਾਂ ਦੇ ਹੌਂਸਲੇ ਪਸਤ ਨਹੀਂ ਕੀਤੇ ਜਾ ਸਕਦੇ। ਹਰਸਿਮਰਤ ਕੌਰ ਬਾਦਲ ਨੇ ਅੱਗੇ ਕਿਹਾ ਕਿ ਮੈਨੂੰ ਗੁਰੂ ਸਾਹਿਬ ’ਤੇ ਪੂਰਾ ਭਰੋਸਾ ਹੈ। ਸੁਖਬੀਰ ਜਿੱਥੋਂ ਆਸ਼ੀਰਵਾਦ ਲੈ ਕੇ ਆਏ ਹਨ, ਉਹ ਉੱਥੋਂ ਹੋਰ ਵੀ ਮਜ਼ਬੂਤ ਹੋ ਕੇ ਵਾਪਸ ਪਰਤਣਗੇ। ਇਹ ਪੰਜਾਬ ਦੀ ਜੰਗ ਹੈ ਅਤੇ ਸੁਖਬੀਰ ਅਜਿਹੇ ਕਈ ਹਮਲਿਆਂ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਦੱਸਿਆ ਕਿ ਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਹੁੰਦਿਆਂ ਵੀ ਉਨ੍ਹਾਂ ਨੂੰ ਈਸੜੂ ਵਿਖੇ ਸਮਾਗਮ ਵਿੱਚ ਹਾਜ਼ਰੀ ਭਰਨ ਲਈ ਭੇਜਿਆ ਹੈ, ਜੋ ਉਨ੍ਹਾਂ ਦੀ ਪੰਜਾਬ ਅਤੇ ਪਾਰਟੀ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦਾ ਹੈ।