ਬੱਸੀ ਪਠਾਣਾ ਪੁਲਿਸ ਨੇ ਸੁਲਝਾਇਆ ਕਤਲ ਦਾ ਮਾਮਲਾ/ ਇਕ ਔਰਤ ਸਮੇਤ 3 ਮੁਲਜ਼ਮ ਗ੍ਰਿਫਤਾਰ/ ਕੰਜਲਾ ਮਾਜਰਾ ਨੇੜੇ ਹੋਇਆ ਸੀ ਕਤਲ

0
1

ਬੱਸੀ ਪਠਾਣਾਂ ਪੁਲਿਸ ਨੇ ਪਿੰਡ ਕੰਜਲਾ ਮਾਜਰਾ ਨੇੜੇ ਹੋਏ 35 ਸਾਲਾ ਨੌਜਵਾਨ ਦੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ ਨੇ ਵਾਰਦਾਤ ਵਿਚ ਸ਼ਾਮਲ ਇਕ ਔਰਤ ਸਮੇਤ ਤਿੰਨ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਢਲੀ ਜਾਂਚ ਮੁਤਾਬਕ ਇਹ ਕਤਲ ਕਿਰਚ ਮਾਰ ਕੇ ਕੀਤਾ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਬੱਸੀ ਪਠਾਣਾ ਦੇ ਮੁੱਖੀ ਬਲਬੀਰ ਸਿੰਘ ਨੇ ਦੱਸਿਆ ਕਿ ਗੁਰਦਰਸ਼ਨ ਸਿੰਘ ਵਾਸੀ ਪਿੰਡ ਸਿਲ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਉਸਦੇ 35 ਸਾਲਾ ਪੁੱਤਰ ਜਤਿੰਦਰ ਸਿੰਘ ਦਾ ਕੰਜਲ ਮਾਜਰਾ ਨੇੜੇ ਕਤਲ ਹੋ ਗਿਆ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਅਤੇ ਵੱਖ-ਵੱਖ ਟੀਮਾਂ ਬਣਾਈਆਂ। ਉਹਨਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਵਿੱਚ 2 ਵਿਅਕਤੀਆਂ ਅਤੇ ਇੱਕ ਔਰਤ ਨੂੰ ਨਾਮਜ਼ਦ ਕੀਤਾ ਗਿਆ ਸੀ। ਪੁਲਿਸ ਨੇ ਦੇਰ ਰਾਤ ਤੱਕ ਛਾਪੇਮਾਰੀ ਕਰਕੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਮੁਤਾਬਕ ਕਤਲ ਕੰਜਲ ਮਾਜਰਾ ਪਿੰਡ ਵਿੱਚ ਚੁੰਨੀ ਰੋਡ ਨੇੜੇ ਕੀਤਾ ਗਿਆ ਅਤੇ ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਕੀ ਕਤਲ ਕਿਰਚ ਮਾਰ ਕੇ ਕੀਤਾ ਗਿਆ। ਹਾਲਾਂਕਿ ਕਤਲ ਵਿੱਚ ਵਰਤੀ ਗਈ ਕਿਰਚ ਜਾਂ ਹੋਰ ਸਾਮਾਨ ਦੀ ਬਰਾਮਦਗੀ ਹਾਲੇ ਨਹੀਂ ਹੋਈ। ਬਲਬੀਰ ਸਿੰਘ ਨੇ ਕਿਹਾ ਕਿ ਕਤਲ ਪਿੱਛੇ ਰੰਜਿਸ਼ ਦਾ ਕਾਰਨ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੋਇਆ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਪੁਲਿਸ ਮੁਤਾਬਕ ਮ੍ਰਿਤਕ ਵੈਲਡਿੰਗ ਦਾ ਕੰਮ ਕਰਦਾ ਸੀ ਅਤੇ ਮੁੱਢਲੀ ਜਾਣਕਾਰੀ ਅਨੁਸਾਰ ਉਹ ਗ੍ਰਿਫਤਾਰ ਕੀਤੀ ਗਈ ਔਰਤ ਜਸਪ੍ਰੀਤ ਕੌਰ ਦੇ ਘਰ ਵੀ ਕੰਮ ਕਰਦਾ ਸੀ। ਉਹਨਾਂ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਅਤੇ ਪੁਲਿਸ ਰਿਮਾਂਡ ਦੌਰਾਨ ਕਤਲ ਦੇ ਕਾਰਨਾਂ ਅਤੇ ਹੋਰ ਤੱਥਾਂ ਬਾਰੇ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

LEAVE A REPLY

Please enter your comment!
Please enter your name here