ਪੰਜਾਬ ਹਰਿਆਣਾ ਪੁਲਿਸ ਦੀ ਕਿਸਾਨ ਸੰਘਰਸ਼ ਨੂੰ ਲੈ ਕੇ ਸਖਤੀ/ ਖਨੌਰੀ ਬਾਰਡਰ ’ਤੇ ਮੁੜ ਕੀਤੀ ਬੈਰੀਕੈਟਿੰਗ/ ਦਿੱਲੀ ਜਾਣ ਵਾਲਾ ਰਸਤਾ ਮੁੜ ਕੀਤਾ ਬੰਦ By admin - August 16, 2026 0 1 Facebook Twitter Pinterest WhatsApp ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ ਮੁੜ ਤੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਹਰਿਆਣਾ ਪੁਲਿਸ ਨੇ ਆਪਣੀ ਪੰਜਾਬ ਨਾਲ ਲੱਗਦੇ ਖਨੌਰੀ ਬਾਰਡਰ ਨੂੰ ਮੁੜ ਤੋਂ ਸੀਲ ਕਰ ਦਿੱਤਾ ਹੈ। ਪੁਲਿਸ ਨੇ ਸਖਤ ਬੈਰੀਕੈਟਿੰਗ ਕਰ ਕੇ ਦਿੱਲੀ ਜਾਣ ਵਾਲੇ ਰਸਤੇ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਪੁਲਿਸ ਨੇ ਇਹ ਕਦਮ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਾਲੀ ਜਥੇਬੰਦੀ ਵੱਲੋਂ ਦਿੱਲੀ ਕੂਚ ਕਰਨ ਦੇ ਐਲਾਨ ਦੇ ਮੱਦੇਨਜ਼ਰ ਚੁੱਕਿਆ ਹੈ। ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਖਨੌਰੀ ਦੇ ਇਸੇ ਪਿੰਡ “ਦਾਤਾ ਸਿੰਘ ਵਾਲਾ” ਵਿਖੇ ਇਸੇ ਤਰੀਕੇ ਦੇ ਨਾਲ ਕਿਸਾਨਾਂ ਨੂੰ ਰੋਕਣ ਲਈ ਕੀਤੀਆਂ ਗਈਆਂ ਸਨ ਅਤੇ ਅੱਜ ਫਿਰ ਉਹੀ ਤਸਵੀਰਾਂ ਦੇਖਣ ਨੂੰ ਮਿਲ ਰਹੀਆਂ ਹਨ। ਹਰਿਆਣਾ ਪੁਲਿਸ ਦੇ ਇਸ ਕਦਮ ਨਾਲ ਇਸ ਰਸਤੇ ਪੰਜਾਬ ਤੋਂ ਦਿੱਲੀ ਆਉਣ-ਜਾਣ ਵਾਲਿਆਂ ਦੀ ਖੱਜਲ-ਖੁਆਰੀ ਮੁੜ ਸ਼ੁਰੂ ਹੋ ਗਈ ਹੈ। https://knocknews.tv/wp-content/uploads/2026/08/4-1.mp4