ਪੰਜਾਬ ਜਲੰਧਰ ’ਚ ਭਿਆਨਕ ਸੜਕ ਹਾਦਸੇ ’ਚ 3 ਦੀ ਮੌਤ/ ਦਰੱਖਤ ਨਾਲ ਟਕਰਾਈ ਕਾਰ/ ਰੇਹੜੀ ਚਾਲਕ ਸਮੇਤ ਤਿੰਨ ਜਣਿਆਂ ਦੀ ਗਈ ਜਾਨ By admin - August 17, 2026 0 1 Facebook Twitter Pinterest WhatsApp ਜਲੰਧਰ ਚੌਲਾਂਗ ਟੋਲ ਪਲਾਜ਼ਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਤਿੰਨ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕਾਰ ਚਾਲਕ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੇ ਸੀ ਕਿ ਇੱਥੇ ਆ ਕੇ ਕਾਰ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਟਕਰਾ ਗਈ। ਇਸੇ ਦੌਰਾਨ ਇਕ ਰੇਹੜੀ ਚਾਲਕ ਵੀ ਕਾਰ ਦੀ ਲਪੇਟ ਵਿਚ ਆ ਗਿਆ। ਇਸ ਹਾਦਸੇ ਵਿਚ ਰੇਹੜੀ ਚਾਲਕ ਸਮੇਤ ਦੋ ਜਣਿਆਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਸੁਖਵਿੰਦਰ ਸਿੰਘ (50) ਪੁੱਤਰ ਦਰਸ਼ਨ ਸਿੰਘ ਵਾਸੀ ਚੱਕ ਸ਼ਕੂਰ ਅਤੇ ਇਖਲਾਸ ਕਾਦਿਰ ਪੁੱਤਰ ਗੁਲਾਮ ਕਾਦਿਰ ਅਤੇ ਅਨੀਕ ਅਮੀਨ ਪੁੱਤਰ ਮੁਹੰਮਦ ਅਮੀਨ ਵਜੋਂ ਹੋਈ ਹੈ। ਮੌਕੇ ਤੇ ਮੌਜੂਦ ਪੁਲਿਸ ਦੇ ਦੱਸਣ ਮੁਤਾਬਕ ਕਾਰ ਜਲੰਧਰ ਤੋਂ ਪਠਾਨਕੋਟ ਜਾ ਰਹੀ ਸੀ। ਚੌਲਾਂਗ ਟੋਲ ਪਲਾਜ਼ਾ ਨੇੜੇ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ। ਇਸੇ ਦੌਰਾਨ ਇਕ ਵਿਅਕਤੀ ਦਰੱਖਤ ਦੇ ਨੇੜੇ ਇੱਕ ਰੇਹੜੀ ਲਗਾ ਕੇ ਖੜ੍ਹਾ ਸੀ ਜੋ ਕਾਰ ਦੀ ਲਪੇਟ ਵਿਚ ਆ ਗਿਆ। ਐਸਐਸਐਫ ਟੀਮ ਨੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਬਾਅਦ ਸਿਵਲ ਹਸਪਤਾਲ ਟਾਂਡਾ ਵਿੱਚ ਦਾਖਲ ਕਰਵਾਇਆ। ਹਾਦਸੇ ਤੋਂ ਬਾਅਦ, ਐਸਐਸਐਫ ਟੀਮ ਨੇ ਕਰੇਨ ਦੀ ਮਦਦ ਨਾਲ ਹਾਦਸਾਗ੍ਰਸਤ ਕਾਰ ਨੂੰ ਸੜਕ ਤੋਂ ਹਟਾਇਆ ਅਤੇ ਆਵਾਜਾਈ ਬਹਾਲ ਕੀਤੀ। ਮੌਕੇ ਤੋਂ ਬਰਾਮਦ ਕੀਤੇ ਗਏ ਸਮਾਨ ਨੂੰ ਭੋਗਪੁਰ ਥਾਣੇ ਦੇ ਐਸਆਈ ਸੁਰਿੰਦਰ ਸਿੰਘ ਨੂੰ ਸੌਂਪ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅਗਲੇਰੀ ਕਾਰਵਾਈ ਕਰ ਰਹੀ ਹੈ।