ਪੰਜਾਬ ਫਤਹਿਗੜ੍ਹ ’ਚ ਅਕਾਲੀ ਦਲ ਨੂੰ ਹੁਲਾਰਾ/ 18 ਪਰਿਵਾਰ ਆਪ ਛੱਡ ਕੇ ਪਾਰਟੀ ’ਚ ਸ਼ਾਮਲ/ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਣ ਦਾ ਦਾਅਵਾ By admin - August 17, 2026 0 1 Facebook Twitter Pinterest WhatsApp ਫਤਹਿਗੜ੍ਹ ਸਾਹਿਬ ਵਿਖੇ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਨਾਲ ਸਬੰਧਤ ਪਿੰਡ ਬੁੱਚੜੇ ਕਲਾਂ ਦੇ 18 ਪਰਿਵਾਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਆਪ ਛੱਡਣ ਵਾਲੇ ਪਰਿਵਾਰਾਂ ਦਾ ਕਹਿਣਾ ਸੀ ਕਿ ਆਦਮੀ ਪਾਰਟੀ ਨੇ ਬਦਲਾਅ ਦਾ ਸੁਪਨਾ ਦਿਖਾਇਆ ਸੀ ਜੋ ਪੂਰਾ ਨਹੀਂ ਹੋਇਆ, ਜਿਸ ਦੇ ਚਲਦਿਆਂ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਜਿਸ ਨੇ ਲੰਮਾ ਸਮਾਂ ਪੰਜਾਬ ਅੰਦਰ ਸੇਵਾ ਨਿਭਾਈ ਹੈ ਅਤੇ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਚੜਦੀ ਕਲਾ ਲਈ ਨੀਤੀਆਂ ਬਣਾਈਆਂ ਹਨ, ਜਿਸ ਨੂੰ ਵੇਖਦੇ ਹੋਏ ਹੀ ਉਹ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ। ਉਹਨਾ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਵੀ ਵਿਸ਼ੇਸ਼ ਤੌਰ ਤੇ ਸ਼ਲਾਘਾ ਕੀਤੀ ਅਤੇ ਕਿਹਾ ਕਿ ਜਿਸ ਤਰ੍ਹਾਂ ਉਹ ਦਿਨ ਰਾਤ ਪਾਰਟੀ ਦੀ ਮਜਬੂਤੀ ਲਈ ਮਿਹਨਤ ਕਰ ਰਹੇ ਹਨ, ਜਿਸ ਦੇ ਨਤੀਜੇ ਆਉਣ ਵਾਲੀਆਂ ਵਿਧਾਨ ਸਭਾ ਵਿੱਚ ਸਾਹਮਣੇ ਜਰੂਰ ਆਉਣਗੇ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ ਕਰਦਿਆਂ ਹਲਕਾ ਇੰਚਾਰਜ ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਨੀਤੀਆਂ ਬਣਾਈਆਂ ਹਨ ਅਤੇ ਇਤਿਹਾਸ ਗਵਾਹ ਹੈ ਕਿ ਪੰਜਾਬ ਅੰਦਰ ਜਿੰਨਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੋਇਆ ਹੈ ਉਹ ਹੋਰ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਨਹੀਂ ਕਰਵਾਇਆ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਮੱਗਰ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਛਿੰਦਰ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ, ਜੁਝਾਰ ਸਿੰਘ, ਸੁਖਦੇਵ ਸਿੰਘ, ਫਕੀਰ ਚੰਦ, ਸੀਤਾ ਰਾਮ, ਸ਼ੇਰ ਸਿੰਘ, ਭੀਮ ਸਿੰਘ, ਗਿਆਨ ਸਿੰਘ, ਬੀਬੀ ਅਮਰਜੀਤ ਕੌਰ, ਬੀਬੀ ਰਾਜ ਕੌਰ, ਬੀਬੀ ਬੇਅੰਤ ਕੌਰ ਆਦਿ ਉਹਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ।