ਪੰਜਾਬ ਡਾ. ਦਲਜੀਤ ਚੀਮਾ ਨੇ ਪੈਰੋਲ ਮਾਮਲੇ ’ਚ ਘੇਰੀ ਸਰਕਾਰ/ ਇਨਸਾਫ ਮੋਰਚਾ ’ਤੇ ਪਾਣੀ ਦੀਆਂ ਬੁਛਾੜਾਂ ਦੀ ਨਿੰਦਾ/ ਆਜ਼ਾਦੀ ਦਿਹਾੜੇ ਮੌਕੇ ਕੀਤੇ ਵਿਵਹਾਰ ’ਤੇ ਚੁੱਕੇ ਸਵਾਲ By admin - August 17, 2026 0 2 Facebook Twitter Pinterest WhatsApp ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇਨਸਾਫ ਮੋਰਚੇ ਤੇ ਪਾਣੀ ਦੀਆਂ ਬੁਛਾੜਾਂ ਦੀ ਸਖਤ ਨਿੰਦਾ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸਰਕਾਰਾਂ ਵੱਲੋਂ ਭਾਈ ਹਵਾਰਾ ਨੂੰ ਪੈਰੋਲ ਮਾਮਲੇ ਉਤੇ ਲਗਾਤਾਰ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਜ਼ਾਦੀ ਦਿਹਾੜੇ ਵਾਲੇ ਦਿਨ ਇਨਸਾਫ ਮੋਰਚਾ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਹਨ, ਉਹ ਅਤੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਆਪਣੀ ਭੂਮਿਕਾ ਨਿਭਾਉਣ ਵਿਚ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹ ਕੱਟ ਰਹੇ ਭਾਈ ਹਵਾਰਾ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਮੰਗ ਰਿਹਾ ਹੈ ਪਰ ਸਰਕਾਰਾਂ ਮੰਗ ਮੰਨਣ ਦੀ ਥਾਂ ਕੇਵਲ ਰਾਜਨੀਤੀ ਕਰ ਰਹੀਆਂ ਹਨ।