ਅੰਮ੍ਰਿਤਸਰ ਵਿਖੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ/ ਸ਼ਹੀਦ ਮਨਦ ਲਾਲ ਢੀਂਗਰਾ ਦੇ ਬੁੱਤ ਤੇ ਫੁੱਲ ਮਲਾਵਾਂ ਭੇਂਟ/ ਮੰਤਰੀ ਰਵਜੋਤ ਸਿੰਘ ਸਮੇਤ ਕਈ ਵਿਧਾਇਕ ਰਹੇ ਮੌਜੂਦ

0
2

ਅੰਮ੍ਰਿਤਸਰ ਦੇ ਗੋਲ ਬਾਗ ਵਿਖੇ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਸਨ। ਇਸ ਮੌਕੇ ਵੱਖ-ਵੱਖ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਵੀ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਬੁੱਤ ਉੱਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ।
ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਅਜਿਹੇ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਸ਼ਹੀਦਾਂ ਦੇ ਬਲਿਦਾਨ ਬਾਰੇ ਜਾਣਕਾਰੀ ਮਿਲ ਸਕੇ।
ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ। ਬੱਚਿਆਂ ਨੂੰ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਜੀਵਨ, ਦੇਸ਼ ਪ੍ਰੇਮ ਅਤੇ ਆਜ਼ਾਦੀ ਸੰਘਰਸ਼ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਗਰੂਕ ਕੀਤਾ ਗਿਆ। ਸਮਾਗਮ ਦੌਰਾਨ ਦੇਸ਼ ਭਗਤੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਹਾਜ਼ਰ ਲੋਕਾਂ ਨੇ ਸ਼ਹੀਦਾਂ ਦੇ ਦਿਖਾਏ ਰਾਹ ‘ਤੇ ਚੱਲਣ ਦਾ ਸੰਕਲਪ ਲਿਆ।

LEAVE A REPLY

Please enter your comment!
Please enter your name here