
ਪਟਿਆਲਾ ਪੁਲਿਸ ਵੱਲੋਂ ਲੋਕਾਂ ਨੂੰ ਹਨੀ ਟ੍ਰੈਪ ਵਿੱਚ ਫਸਾ ਕੇ ਪੈਸੇ ਵਸੂਲ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਔਰਤਾਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੂੰ ਸੂਚਨਾ ਮਿਲੀ ਕਿ ਕੁਝ ਔਰਤਾਂ ਅਤੇ ਵਿਅਕਤੀ ਮਿਲ ਕੇ ਲੋਕਾਂ ਨੂੰ ਹਨੀ ਟ੍ਰੈਪ ਵਿੱਚ ਫਸਾ ਕੇ ਪੈਸੇ ਵਸੂਲ ਕਰਦੇ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ 4 ਔਰਤਾਂ ਅਤੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ। ਪੁਲਿਸ ਵੱਲੋਂ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਅਗਲੀ ਪੁਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਮੁਲਜਮਾਂ ਦੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

