ਪੰਜਾਬ ਸੁਲਤਾਨਪੁਰ ਲੋਦੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ/ ਜਥੇਦਾਰ ਗੜਗੱਜ ਨੇ ਵਿਸ਼ੇਸ਼ ਤੌਰ ’ਤੇ ਕੀਤੀ ਸ਼ਿਰਕਤ/ ਸੁਖਬੀਰ ਬਾਦਲ ’ਤੇ ਹਮਲੇ ਦੀ ਸਖਤ ਸ਼ਬਦਾਂ ਚ ਨਿੰਦਾ By admin - August 17, 2026 0 1 Facebook Twitter Pinterest WhatsApp ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸਾਹਿਬ ਵਿਖੇ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਗੁਰੂ ਆਸੇ ਮੁਤਾਬਕ ਜੀਵਨ ਜਿਉਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੁਖਬੀਰ ਬਾਦਲ ਤੇ ਹਮਲੇ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਗੁਰੂ ਘਰਾਂ ਅੰਦਰ ਅਜਿਹੀਆਂ ਘਟਨਾਵਾਂ ਵਾਪਰਨਾ ਅਤੀ ਨਿੰਦਣਯੋਗ ਹੈ। ਉਨ੍ਹਾਂ ਨੇ ਸਿੱਖ ਕੌਮ ਨੂੰ ਭਾਈਚਾਰਾ, ਸੰਜਮ ਬਣਾਈ ਰੱਖਣ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂਘਰ ਸਿੱਖ ਭਾਈਚਾਰੇ ਲਈ ਸ਼ਰਧਾ, ਸ਼ਾਂਤੀ ਅਤੇ ਅਧਿਆਤਮਿਕਤਾ ਦੇ ਕੇਂਦਰ ਹਨ, ਇਸ ਲਈ ਇਨ੍ਹਾਂ ਪਵਿੱਤਰ ਸਥਾਨਾਂ ਦੀ ਮਾਣ-ਮਰਿਆਦਾ ਅਤੇ ਪਵਿੱਤਰਤਾ ਨੂੰ ਹਰ ਕੀਮਤ ‘ਤੇ ਬਣਾਈ ਰੱਖਿਆ ਜਾਣਾ ਚਾਹੀਦਾ ਹੈ। ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਦੇ ਪਵਿੱਤਰ ਸਥਾਨਾਂ ‘ਤੇ ਕੋਈ ਵੀ ਹਿੰਸਕ ਜਾਂ ਅਣਸੁਖਾਵੀਂ ਘਟਨਾ ਨਹੀਂ ਵਾਪਰਨੀ ਚਾਹੀਦੀ। ਗੁਰਦੁਆਰੇ ਸਾਨੂੰ ਸ਼ਾਂਤੀ, ਸੇਵਾ, ਨਿਮਰਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ, ਇਸ ਲਈ ਇੱਥੇ ਅਜਿਹੀ ਘਟਨਾ ਸਿੱਖ ਧਰਮ ਦੀਆਂ ਕਦਰਾਂ-ਕੀਮਤਾਂ ਦੇ ਉਲਟ ਹੈ। ਸਮਾਗਮ ਦੌਰਾਨ ਸੰਗਤ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰ ਸੁਣੇ। ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸਾਹਿਬ ਵਿਖੇ ਹੋਏ ਇਸ ਸਮਾਗਮ ਨੇ ਸੰਗਤ ਨੂੰ ਗੁਰਮਤਿ ਨਾਲ ਜੁੜਨ ਅਤੇ ਸਿੱਖ ਧਰਮ ਦੇ ਮੂਲ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।