ਮਾਛੀਵਾੜਾ ਨੇੜੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ/ ਵਿਆਹ ਦੇ ਕਾਰਡ ਵੰਡਣ ਜਾਂਦਿਆਂ ਹਾਦਸਾ/ ਭੈਣ ਦੀ ਡੋਲੀ ਉੱਠਣ ਤੋਂ ਪਹਿਲਾਂ ਉੱਠੇਗੀ ਭਰਾ ਦੀ ਅਰਥੀ

0
1

ਮਾਛੀਵਾੜਾ ਸਾਹਿਬ ਨੇੜਲੇ ਪਿੰਡ ਭਮਾ ਕਲਾਂ ਵਿਖੇ ਇਕ ਪਰਿਵਾਰ ਦੀਆਂ ਵਿਆਹ ਦੀਆਂ ਖੁਸ਼ੀਆਂ ਉਸ ਵੇਲੇ ਗਮ ਵਿਚ ਬਦਲ ਗਈਆਂ ਜਦੋਂ ਪਰਿਵਾਰ ਦਾ ਇਕਲੌਤੇ ਪੁੱਤਰ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਵਾਸੀ ਸੁਰਜੀਤ ਸਿੰਘ ਦਾ ਇਕਲੌਤਾ ਪੁੱਤਰ ਯੁਵਰਾਜ ਸਿੰਘ ਆਪਣੀ ਭੈਣ ਦੇ ਵਿਆਹ ਦੇ ਕਾਰਡ ਵੰਡਣ ਜਾ ਰਿਹਾ ਸੀ ਕਿ ਪਿੰਡ ਗਹਿਲੇਵਾਲ ਨੇੜੇ ਅਣਪਛਾਤੇ ਟਰੈਕਟਰ ਟਰਾਲੀ ਦੀ ਫੇਟ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ 15 ਸਾਲਾ ਯੁਵਰਾਜ ਸਿੰਘ ਦੀ ਮੌਤ ਹੋ ਗਈ ਜਦਕਿ ਉਸ ਦਾ ਚਚੇਰਾ ਭਰਾ ਗੁਰਮਨਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ।
ਘਰ ਵਿਚ ਮ੍ਰਿਤਕ ਯੁਵਰਾਜ ਸਿੰਘ ਦੀ ਵੱਡੀ ਭੈਣ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਕਿਉਂਕਿ ਕੁਝ ਦਿਨ ਬਾਅਦ ਖੁਸ਼ੀ-ਖੁਸ਼ੀ ਭਰਾ ਨੇ ਡੋਲੀ ਨੂੰ ਵਿਦਾ ਕਰਨਾ ਸੀ ਪਰ ਹੁਣ ਉਸ ਤੋਂ ਪਹਿਲਾਂ ਹੀ ਘਰੋਂ ਭਰਾ ਦੀ ਅਰਥੀ ਉੱਠੇਗੀ। ਘਰ ਵਿਚ ਯੁਵਰਾਜ ਸਿੰਘ ਦੀ ਮੌਤ ਦੀ ਖ਼ਬਰ ਪਹੁੰਚੀ ਤਾਂ ਉਨ੍ਹਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਕਿਉਂਕਿ ਉਹ 2 ਭੈਣਾਂ ਦਾ ਇਕਲੌਤਾ ਭਰਾ ਸੀ। ਵਿਆਹ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ। ਪੁਲਸ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਦਿੱਤੇ ਬਿਆਨਾਂ ’ਤੇ ਅਣਪਛਾਤੇ ਚਾਲਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਯੁਵਰਾਜ ਸਿੰਘ ਦਾ ਪੋਸਟ ਮਾਰਟਮ ਕਰਵਾ ਲਾਸ਼ ਵਾਰਿਸਾ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਯੁਵਰਾਜ ਸਿੰਘ ਦਾ ਅੰਤਿਮ ਸਸਕਾਰ ਕਰ ਦਿੱਤਾ।

LEAVE A REPLY

Please enter your comment!
Please enter your name here