ਪੰਜਾਬ ਅੰਮ੍ਰਿਤਸਰ ਦੇ ਏਡੀਸੀਪੀ ਹਰਪਾਲ ਸਿੰਘ ਦਾ ਨੇਕ ਉਪਰਾਲਾ/ ਦੋ ਬੱਚੀਆਂ ਦੀ ਸਕੂਲ ਫੀਸ ਦਾ ਕੀਤਾ ਪ੍ਰਬੰਧ/ ਪਰਿਵਾਰ ਨੇ ਉਪਰਾਲੇ ਲਈ ਕੀਤਾ ਧੰਨਵਾਦ By admin - August 18, 2026 0 1 Facebook Twitter Pinterest WhatsApp ਪੰਜਾਬ ਪੁਲਿਸ ਉੱਤੇ ਅਕਸਰ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾਂਦੇ ਹਨ ਪਰ ਅੰਮ੍ਰਿਤਸਰ ਦੇ ਏਡੀਸੀਪੀ ਹਰਪਾਲ ਸਿੰਘ ਵੱਲੋਂ ਕੀਤਾ ਗਿਆ ਇੱਕ ਮਨੁੱਖਤਾ ਭਰਿਆ ਉਪਰਾਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਨੇ ਇੱਕ ਅਜਿਹੇ ਪਰਿਵਾਰ ਦੀ ਮਦਦ ਕੀਤੀ, ਜਿਸ ਦੇ ਪਿਤਾ ਦੀ ਮਾਨਸਿਕ ਹਾਲਤ ਠੀਕ ਨਾ ਹੋਣ ਕਾਰਨ ਦੋ ਬੱਚੀਆਂ ਦੀ ਪੜ੍ਹਾਈ ਰੁਕਣ ਦੇ ਕਗਾਰ ‘ਤੇ ਸੀ। ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਏਡੀਸੀਪੀ ਹਰਪਾਲ ਸਿੰਘ ਖੁਦ ਮੌਕੇ ‘ਤੇ ਪਹੁੰਚੇ ਅਤੇ ਬੱਚੀਆਂ ਦੀ ਸਕੂਲ ਫੀਸ ਦਾ ਹੱਲ ਕਰਵਾਇਆ। ਇਸ ਮੌਕੇ ਬੱਚੀਆਂ ਦੇ ਪਿਤਾ ਨੇ ਹੱਥ ਜੋੜ ਕੇ ਏਡੀਸੀਪੀ ਹਰਪਾਲ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਏਡੀਸੀਪੀ ਹਰਪਾਲ ਸਿੰਘ ਨੇ ਬੱਚੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਆਪਣੀ ਪੜ੍ਹਾਈ ਨਾ ਛੱਡਣ। ਉਨ੍ਹਾਂ ਨੇ ਆਪਣਾ ਨਿੱਜੀ ਸੰਪਰਕ ਨੰਬਰ ਵੀ ਪਰਿਵਾਰ ਨੂੰ ਦਿੱਤਾ ਅਤੇ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਜੇਕਰ ਕਿਸੇ ਵੀ ਤਰ੍ਹਾਂ ਦੀ ਲੋੜ ਪੈਂਦੀ ਹੈ ਤਾਂ ਉਹ ਹਰ ਸੰਭਵ ਮਦਦ ਲਈ ਤੁਰੰਤ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਬੱਚਿਆਂ ਦੇ ਚੰਗੇ ਭਵਿੱਖ ਦੀ ਕੁੰਜੀ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਅਜਿਹੇ ਬੱਚਿਆਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਏਡੀਸੀਪੀ ਹਰਪਾਲ ਸਿੰਘ ਦੇ ਇਸ ਮਨੁੱਖੀ ਕਦਮ ਦੀ ਇਲਾਕੇ ਦੇ ਲੋਕਾਂ ਵੱਲੋਂ ਵੀ ਭਰਪੂਰ ਪ੍ਰਸ਼ੰਸਾ ਕੀਤੀ ਜਾ ਰਹੀ ਹੈ।