ਪੰਜਾਬ ਸਮਰਾਲਾ ’ਚ ਨਸ਼ਈ ਪੁੱਤਰ ਵੱਲੋਂ ਪਿਤਾ ’ਤੇ ਹਮਲਾ/ ਮਾਂ ’ਤੇ ਵੀ ਲੱਗੇ ਪੁੱਤਰ ਦਾ ਸਾਥ ਦੇਣ ਦੇ ਇਲਜ਼ਾਮ/ ਹਸਪਤਾਲ ’ਚ ਦਾਖ਼ਲ ਪਿਤਾ ਨੇ ਮੰਗਿਆ ਇਨਸਾਫ By admin - August 18, 2026 0 1 Facebook Twitter Pinterest WhatsApp ਸਮਰਾਲਾ ਦੇ ਨਾਲ ਲੱਗਦੇ ਪਿੰਡ ਮਾਨੂੰਪੁਰ ਵਿਖੇ ਇੱਕ ਪਰਿਵਾਰ ਵਿੱਚ ਚੱਲ ਰਹੇ ਘਰੇਲੂ ਵਿਵਾਦ ਨੇ ਉਸ ਸਮੇਂ ਗੰਭੀਰ ਰੂਪ ਧਾਰ ਲਿਆ, ਜਦੋਂ ਨਸ਼ੇ ਦੀ ਪੂਰਤੀ ਲਈ ਪੁੱਤ ਵੱਲੋਂ ਆਪਣੇ ਪਿਤਾ ’ਤੇ ਹਮਲਾ ਕਰ ਦਿੱਤਾ। ਪੀੜਤ ਪਿਤਾ ਗੁਰਪ੍ਰੀਤ ਸਿੰਘ ਦੇ ਮੁਤਾਬਕ ਉਸ ਦਾ ਪੁੱਤਰ ਨਸ਼ੇ ਦਾ ਆਦੀ ਹੈ, ਜਿਸ ਵਿਚ ਉਸ ਦੀ ਮਾਂ ਵੀ ਸਾਥ ਦਿੰਦੀ ਹੈ। ਮਾਂ ਦੇ ਉਕਸਾਉਣ ’ਤੇ ਉਸ ਦੇ ਪੁੱਤਰ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੀੜਤ ਨੇ ਦੱਸਿਆ ਕਿ ਘਟਨਾ ਸ਼ਾਮ ਕਰੀਬ ਸਾਢੇ ਛੇ ਤੋਂ ਸੱਤ ਵਜੇ ਦੇ ਵਿਚਕਾਰ ਵਾਪਰੀ। ਉਸ ਸਮੇਂ ਘਰ ਵਿੱਚ ਪਤੀ-ਪਤਨੀ ਵਿਚਕਾਰ ਮਾਮੂਲੀ ਤਕਰਾਰ ਚੱਲ ਰਹੀ ਸੀ ਅਤੇ ਪੁੱਤ ਵੀ ਘਰ ਵਿੱਚ ਮੌਜੂਦ ਸੀ। ਇਸ ਦੌਰਾਨ ਪੁੱਤ ਮੋਟਰਸਾਈਕਲ ਲੈ ਕੇ ਘਰ ਤੋਂ ਬਾਹਰ ਗਿਆ ਅਤੇ ਕਥਿਤ ਤੌਰ ’ਤੇ ਮੋਟਰਸਾਈਕਲ ਦੀ ਭੰਨਤੋੜ ਕਰਨ ਲਗ ਗਿਆ । ਪੀੜਤ ਦੇ ਦੋਸ਼ਾਂ ਅਨੁਸਾਰ, ਇਸ ਤੋਂ ਬਾਅਦ ਪੁੱਤ ਨਸ਼ੇ ਦੀ ਤੋੜ ਵਿੱਚ ਘਰ ਵਾਪਸ ਆਇਆ। ਉਸਨੇ ਦੱਸਿਆ ਕਿ ਉਸਦੀ ਪਤਨੀ ਵੱਲੋਂ ਉਸਨੂੰ ਕਿਹਾ ਗਿਆ ਕਿ ਬਾਹਰ ਪੁੱਤ ਦੀ ਕਿਸੇ ਨਾਲ ਲੜਾਈ ਹੋ ਗਈ ਹੈ ਜਦੋਂ ਉਹ ਘਰ ਤੋਂ ਬਾਹਰ ਗਿਆ ਤਾਂ ਪੁੱਤ ਵਲੋ ਆਪਣੇ ਪਿਤਾ ਉੱਪਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਮਾਮਲਾ ਹੋਰ ਵਿਗੜ ਗਿਆ। ਪੀੜਤ ਦਾ ਦੋਸ਼ ਹੈ ਕਿ ਹਮਲੇ ਦੌਰਾਨ ਉਸਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਗਏ, ਜਿਸ ਕਾਰਨ ਉਸਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਇਸ ਸਬੰਧੀ ਸਰਕਾਰੀ ਡਾਕਟਰ ਡਾ. ਅਵਨੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰੀਜ਼ ਦੇ ਸਿਰ ’ਤੇ ਕਾਫ਼ੀ ਸੱਟਾਂ ਸਨ। ਮਰੀਜ਼ ਦੀ ਹਾਲਤ ਅਤੇ ਸੱਟਾਂ ਦੀ ਗੰਭੀਰਤਾ ਨੂੰ ਦੇਖਦਿਆਂ ਉਸਦੀ ਸਰਜਰੀ ਕੀਤੀ ਗਈ। ਫਿਲਹਾਲ ਮਾਮਲਾ ਘਰੇਲੂ ਤਕਰਾਰ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਸਮਰਾਲਾ ਐਸ ਐਚ ਓ ਹਰਵਿੰਦਰ ਸਿੰਘ ਵੱਲੋਂ ਬਿਆਨ ਦਿੰਦਿਆਂ ਦੱਸਿਆ ਗਿਆ ਕਿ ਗੁਰਪ੍ਰੀਤ ਸਿੰਘ ਦੇ ਬਿਆਨ ਦਰਜ ਕੀਤੇ ਜਾਣ ਤੋਂ ਬਾਅਦ ਮਾਮਲੇ ਦੀ ਅਸਲ ਸਥਿਤੀ ਸਪੱਸ਼ਟ ਹੋਵੇਗੀ। ਇਸ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਗੁਰਪ੍ਰੀਤ ਸਿੰਘ ਵੱਲੋਂ ਇਹ ਦੋਸ਼ ਵੀ ਲਗਾਏ ਗਏ ਹਨ ਕਿ ਉਸਦਾ ਪੁੱਤਰ ਨਸ਼ਾ ਕਰਨ ਦੇ ਨਾਲ-ਨਾਲ ਨਸ਼ਾ ਵੇਚਣ ਦਾ ਕੰਮ ਵੀ ਕਰਦਾ ਹੈ। ਉੱਥੇ ਹੀ ਐਸ ਐਚ ਓ ਦਾ ਕਹਿਣਾ ਹੈ ਕਿ ਜੋ ਗੁਰਪ੍ਰੀਤ ਸਿੰਘ ਵੱਲੋਂ ਆਪਣੇ ਪੁੱਤਰ ਉੱਤੇ ਦੋਸ਼ ਲਾਏ ਹਨ ਕਿ ਜੋ ਨਸ਼ਾ ਕਰਨ ਦਾ ਆਦੀ ਹੈ ਐਸਐਚ ਓ ਹਰਵਿੰਦਰ ਦਾ ਕਹਿਣਾ ਹੈ ਕਿ ਗੁਰਪ੍ਰੀਤ ਸਿੰਘ ਦੇ ਬਿਆਨਾਂ ਤੇ ਜੋ ਵੀ ਤਥਾ ਸਾਹਮਣੇ ਆਉਣਗੇ ਉਸ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ।