ਪੰਜਾਬ ਮਾਤਾ ਨੈਣਾਂ ਦੇਵੀ ਲੰਗਰ ’ਚ ਪਹੁੰਚੇ ਮੰਤਰੀ ਬਰਿੰਦਰ ਗੋਇਲ/ ਪ੍ਰਬੰਧਕਾਂ ਵੱਲੋਂ ਕੀਤੇ ਉਪਰਾਲੇ ਦੀ ਕੀਤੀ ਭਰਵੀਂ ਸ਼ਲਾਘਾ/ ਨਾਜਾਇਜ਼ ਮਾਇਨਿੰਗ ਦੇ ਦੋਸ਼ਾਂ ਨੂੰ ਦੱਸਿਆ ਮਨਘੜਤ By admin - August 18, 2026 0 1 Facebook Twitter Pinterest WhatsApp ਕੈਬਨਿਟ ਮੰਤਰੀ ਬਰਿੰਦਰ ਗੋਇਲ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਮਾਤਾ ਨੈਣਾਂ ਦੇਵੀ ਲੰਗਰ ਕਮੇਟੀ ਵੱਲੋਂ ਸਾਵਨ ਅਸ਼ਟਮੀ ਮੇਲੇ ਮੌਕੇ ਲਾਏ ਲੰਗਰ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਲੰਗਰ ਕਮੇਟੀ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ। ਵਿਰੋਧੀਆਂ ਦੇ ਨਾਜਾਇਜ਼ ਮਾਇਨਿੰਗ ਬਾਰੇ ਦੋਸ਼ਾਂ ਨੂੰ ਮੁਢੋਂ ਨਕਾਰਦਿਆਂ ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀ ਝੂਠੀ ਬਿਆਨਬਾਜ਼ੀ ਕਰ ਕੇ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਵਿਚ ਹੈ। ਅਕਾਲੀ ਭਾਜਪਾ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਲੋਕ ਕੰਮਾਂ ਨੂੰ ਵੋਟ ਪਾਉਂਦੇ ਹਨ, ਇਸ ਲਈ ਅਜਿਹੇ ਗਠਜੋੜਾਂ ਦਾ ਪੰਜਾਬ ਦੇ ਲੋਕਾਂ ਤੇ ਕੋਈ ਅਸਰ ਨਹੀਂ ਹੋਵੇਗਾ।