ਪੰਜਾਬ ਗੁਰਦਾਸਪੁਰ ਦੇ ਪਿੰਡ ਸੋਹੀਆਂ ’ਚ ਨੌਜਵਾਨ ਦਾ ਕਤਲ/ ਸਦਮਾ ਨਾ ਸਹਾਰਦਿਆ ਪਿਤਾ ਨੇ ਵੀ ਤੋੜਿਆ ਦਮ/ ਪੁਲਿਸ ਦੇ ਲੱਗੇ ਢਿੱਲੀ ਕਾਰਵਾਈ ਦੇ ਇਲਜ਼ਾਮ By admin - August 18, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਪਿੰਡ ਸੋਹੀਆਂ ਦੇ ਨੌਜਵਾਨ ਤੇਜਿੰਦਰ ਸਿੰਘ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਤੇਜਿੰਦਰ ਸਿੰਘ ਨੂੰ ਕੁੱਝ ਲੋਕ ਗੱਡੀ ਠੀਕ ਕਰਵਾਉਣ ਬਹਾਨੇ ਘਰੋਂ ਲੈ ਗਏ ਅਤੇ ਫਿਰ ਬੂਰੀ ਤਰ੍ਹਾਂ ਕੁੱਟਮਾਰ ਕਰਦਿਆਂ ਮੌਤ ਦੇ ਘਾਟ ਉਤਾਰ ਦਿੱਤਾ। ਪੁੱਤਰ ਦੀ ਮੌਤ ਦੇ ਸਦਮੇ ਵਿਚ ਮ੍ਰਿਤਕ ਦੇ ਪਿਤਾ ਨੇ ਵੀ ਦਮ ਤੋੜ ਦਿੱਤਾ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਤੇ ਢਿੱਲੀ ਕਾਰਵਾਈ ਦੇ ਇਲਜਾਮ ਲਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ 5 ਜਣਿਆਂ ਦੇ ਨਾਮ ਲਿਖਵਾਏ ਸੀ ਪਰ ਪੁਲਿਸ ਨੇ ਕੇਵਲ 2 ਜਣਿਆਂ ਨੂੰ ਬਾਏ ਨੇਮ ਨਾਮਜ਼ਦ ਕੀਤਾ ਹੈ। ਉਧਰ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਮੁਤਾਬਕ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹਰਗੋਵਿੰਦਪੁਰ ਦੇ ਡੀ ਐਸ਼ ਪੀ ਮਨੋਜ ਕੁਮਾਰ ਨੇ ਦਸਿਆ ਕਿ ਹਰਜੀਤ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਧਾਰੀਵਾਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਤਿੰਨ ਬੱਚੇ ਹਨ। ਉਸ ਦਾ ਛੋਟਾ ਪੁੱਤਰ ਤੇਜਿੰਦਰ ਸਿੰਘ ਅੱਡਾ ਧਾਰੀਵਾਲ ਸੋਹੀਆਂ ਵਿਖੇ ਗੱਡੀਆਂ ਠੀਕ ਕਰਨ ਦਾ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ 14 ਅਗਸਤ ਨੂੰ ਤੇਜਿੰਦਰ ਸਿੰਘ ਆਪਣੀ ਦੁਕਾਨ ਬੰਦ ਕਰਕੇ ਘਰ ਆਇਆ ਸੀ ਅਤੇ ਕੁਝ ਸਮੇਂ ਬਾਅਦ ਗੁਰਸਾਹਿਬ ਸਿੰਘ ਅਤੇ ਗੁਰਜੀਤ ਸਿੰਘ ਪੰਨੂ ਵਾਸੀ ਮਾੜੀ ਪੰਨੂਆਂ, ਜੋ ਪਹਿਲਾਂ ਵੀ ਤੇਜਿੰਦਰ ਸਿੰਘ ਕੋਲੋਂ ਗੱਡੀਆਂ ਠੀਕ ਕਰਵਾਉਂਦੇ ਸਨ, ਦੋ ਅਣਪਛਾਤੇ ਨੌਜਵਾਨਾਂ ਸਮੇਤ ਮੋਟਰਸਾਈਕਲ ’ਤੇ ਉਸ ਦੇ ਘਰ ਆਏ। ਸ਼ਿਕਾਇਤਕਰਤਾ ਅਨੁਸਾਰ ਉਹ ਤੇਜਿੰਦਰ ਸਿੰਘ ਨੂੰ ਗੱਡੀ ਠੀਕ ਕਰਵਾਉਣ ਦੇ ਬਹਾਨੇ ਆਪਣੇ ਨਾਲ ਲੈ ਗਏ। ਜਦੋਂ ਦੇਰ ਰਾਤ ਤੱਕ ਤੇਜਿੰਦਰ ਸਿੰਘ ਘਰ ਵਾਪਸ ਨਹੀਂ ਆਇਆ ਤਾਂ ਉਸ ਦੀ ਭਾਲ ਸ਼ੁਰੂ ਕੀਤੀ ਗਈ। ਅਗਲੀ ਸਵੇਰ ਪਰਿਵਾਰ ਨੂੰ ਜਾਣਕਾਰੀ ਮਿਲੀ ਕਿ ਤੇਜਿੰਦਰ ਸਿੰਘ ਦੀ ਲਾਸ਼ ਚੀਮਾ ਖੁੱਡੀ ਸੂਏ ਦੀ ਪੱਟੜੀ ’ਤੇ ਪਈ ਹੈ। ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ। ਮ੍ਰਿਤਕ ਦੀ ਮਾਤਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਗੁਰਸਾਹਿਬ ਸਿੰਘ, ਗੁਰਜੀਤ ਸਿੰਘ ਪੰਨੂ ਅਤੇ ਉਨ੍ਹਾਂ ਦੇ ਦੋ ਹੋਰ ਸਾਥੀਆਂ ’ਤੇ ਤੇਜਿੰਦਰ ਸਿੰਘ ਦਾ ਕਤਲ ਕਰਨ ਦੇ ਦੋਸ਼ ਲਗਾਏ ਹਨ। ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਮੁਕੱਦਮਾ ਨੰਬਰ 139 ਤਹਿਤ ਧਾਰਾ 103, 140 ਅਤੇ 3(5) ਅਧੀਨ ਗੁਰਸਾਹਿਬ ਸਿੰਘ, ਗੁਰਜੀਤ ਸਿੰਘ ਅਤੇ ਦੋ ਅਣਪਛਾਤੇ ਵਿਅਕਤੀਆਂ ਸਮੇਤ ਕੁੱਲ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਗੁਰਸਾਹਿਬ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਧਰ ਮ੍ਰਿਤਕ ਦੇ ਭਰਾਵਾ ਨੇ ਦਸਿਆ ਕਿ ਉਸ ਦੇ ਭਰਾ ਦੇ ਕਤਲ ਦੇ ਸਦਮੇ ਕਾਰਨ ਉਨ੍ਹਾਂ ਦ ਪਿਤਾ ਕਸ਼ਮੀਰ ਸਿੰਘ ਦੀ ਵੀ ਮੌਤ ਹੋ ਗਈ ਹੈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਸਾਰੇ ਦੋਸ਼ੀਆਂ ਖਿ ਲਾਫ ਸਖਤ ਕਾਰਵਾਈ ਮੰਗੀ ਹੈ।