ਜਲੰਧਰ ’ਚ ਲੋਹਾ ਕਾਰੋਬਾਰੀ ਨਾਲ ਲੁੱਟ/ ਕਾਰ ਦੇ ਸ਼ੀਸ਼ੇ ਤੋੜ ਬੈਗ ਲੈ ਉੱਡੇ ਲੁਟੇਰੇ/ ਮਾਮਲੇ ਦੀ ਜਾਂਚ ’ਚ ਜੁੱਟੀ ਪੁਲਿਸ

0
1

ਜਲੰਧਰ ਦੇਰ ਰੇਤ ਇਕ ਵਪਾਰੀ ਨਾਲ ਵੱਡੀ ਲੁੱਟ ਹੋਣ ਦੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਲੁਟੇਰਿਆਂ ਨੇ ਲੋਹਾ ਵਪਾਰੀ ਨੂੰ ਵਿਚ ਘੇਰ ਲਿਆ ਅਤੇ ਕਾਰ ਦੇ ਸ਼ੀਸ਼ੇ ਤੋੜ ਕੇ ਪੈਸਿਆਂ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ।  ਪੀੜਤ ਪਰਿਵਾਰ ਨੇ ਰਾਮਾ ਮੰਡੀ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਪਛਾਣ ਲਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਸੂਰਿਆ ਐਨਕਲੇਵ ਵਾਸੀ ਲੋਹਾ ਵਪਾਰੀ ਲਲਿਤ ਮਿੱਤਲ ਰਾਤ ਨੂੰ ਘਰ ਵਾਪਸ ਆ ਰਿਹਾ ਸੀ ਕਿ ਕਾਜ਼ੀ ਮੰਡੀ ਨੇੜੇ ਉਸ ਨੂੰ ਕੁੱਝ ਨੌਜਵਾਨਾਂ ਨੇ ਰੋਕ ਲਿਆ ਅਤੇ ਕਾਰ ਦੇ ਸ਼ੀਸ਼ੇ ਤੋੜ ਕੇ ਪੈਸਿਆਂ ਨਾਲ ਭਰਿਆ ਬੈਗ ਖੋਹ ਕੇ ਫਰਾਰ ਹੋ ਗਏ। ਪੀੜਤ ਵਪਾਰੀ ਨੇ ਇਸ ਦੀ ਸੂਚਨਾ ਰਾਮਾ ਮੰਡੀ ਪੁਲਿਸ ਨੂੰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਣ ‘ਤੇ  ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਲਈ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ।

LEAVE A REPLY

Please enter your comment!
Please enter your name here