ਪੰਜਾਬ ਤਰਨ ਤਾਰਨ ’ਚ ਸਕਾਰਪੀਓ ਨੇ ਦਰੜੇ ਦੋ ਨੌਜਵਾਨ/ ਇਕ ਦੀ ਹੋਈ ਮੌਤ, ਦੂਜੇ ਗੰਭੀਰ ਜ਼ਖਮੀ/ ਲੜਕੀਆਂ ਚਲਾ ਰਹੀਆਂ ਸੀ ਕਾਰ, ਪੁਲਿਸ ਕਰ ਰਹੀ ਜਾਂਚ By admin - August 18, 2026 0 1 Facebook Twitter Pinterest WhatsApp ਤਰਨ ਤਾਰਨ ਦੇ ਫਤਿਆਬਾਦ ਨੇੜੇ ਸਕਾਰਪਿਓ ਗੱਡੀ ਤੇ ਮੋਟਰ ਸਾਇਕਲ ਵਿਚਾਲੇ ਵਾਪਰੇ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਮੌਕੇ ਮੌਜੂਦ ਲੋਕਾਂ ਮੁਤਾਬਕ ਦੋਵੇਂ ਨੌਜਵਾਨ ਗੋਇੰਦਵਾਲ ਸਾਹਿਬ ਵਿਖੇ ਮੱਥਾ ਟੇਕ ਕੇ ਪਰਤ ਰਹੇ ਸੀ ਕਿ ਫਤਿਆਬਾਦ ਨੇੜੇ ਤੇਜ਼ ਰਫਤਾਰ ਸਕਾਰਪਿਓ ਨੇ ਟੱਕਰ ਮਾਰ ਦਿੱਤੀ। ਲੋਕਾਂ ਮੁਤਾਬਕ ਸਕਾਰਪਿਓ ਵਿਚ ਦੋ ਕੁੜੀਆਂ ਸਵਾਰ ਸਨ। ਮੌਕੇ ਤੇ ਪੁਹੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਨੌਜਵਾਨ ਗੋਇੰਦਵਾਲ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਸਨ ਅਤੇ ਫਤਿਆਬਾਦ ਨਜ਼ਦੀਕ ਇਨ੍ਹਾਂ ਨੌਜਵਾਨਾਂ ਨੂੰ ਸਕਾਰਪੀਓ ਗੱਡੀ ਨੇ ਟੱਕਰ ਮਾਰ ਦਿੱਤੀ। ਇਸ ਘਟਨਾ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਫਤਿਆਬਾਦ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਧੋਨੀ ਨਾਮ ਦਾ ਦੂਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਨੌਜਵਾਨ ਚਾਰ ਭੈਣਾਂ ਦਾ ਇਕਲੌਤਾ ਭਰਾ ਦੱਸਿਆ ਜਾ ਰਿਹਾ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਪਾਸੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਘਟਨਾ ਸਥਾਨ ਤੇ ਚੌਕੀਂ ਫਤਿਆਬਾਦ ਦੀ ਪੁਲਿਸ ਵੱਲੋਂ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਜਾ ਰਿਹਾ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।