ਪੰਜਾਬ ਖਨੌਰੀ ਬਾਰਡਰ ਤੋਂ ਕਿਸਾਨ ਜੜੇਬੰਦੀਆਂ ਵੱਡਾ ਐਲਾਨ/ 20 ਤਰੀਕ ਨੂੰ ਨੰਗੇ ਧੜ ਪ੍ਰਦਰਸ਼ਨ ਕਰਨਗੇ ਕਿਸਾਨ/ ਕੇਂਦਰ ’ਤੇ ਲਾਏ ਜਮਹੂਰੀ ਹੱਕਾਂ ਦੇ ਘਾਣ ਦੇ ਇਲਜ਼ਾਮ By admin - August 19, 2026 0 1 Facebook Twitter Pinterest WhatsApp ਖਨੋਰੀ ਵਿਖੇ ਧਰਨਾ ਲਾ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਨੇ ਜੰਤਰ ਮੰਤਰ ਜਾਣ ਤੋਂ ਰੋਕਣ ਦੇ ਰੋਸ ਵਜੋਂ ਕੇਂਦਰ ਸਰਕਾਰ ਖਿਲਾਫ ਨੰਗੇ ਧੜ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦੇ ਮਿਲੇ ਅਧਿਕਾਰਾਂ ਦਾ ਘਾਣ ਕਰ ਰਹੀ ਹੈ। ਇਸੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ 20 ਤਰੀਕ ਨੂੰ ਨੰਗੇ ਧੜ ਰੋਸ ਮਾਰਚ ਕੀਤਾ ਜਾਵੇਗਾ। ਕਿਸਾਨਾਂ ਦੀਆਂ ਮੰਨੀਆਂ ਗਈਆਂ ਮੰਗਾਂ ਅਤੇ ਮੁਕਤ ਵਪਾਰ ਸਮਝੌਤੇ ’ਚੋਂ ਖੇਤੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਸਬੰਧੀ 51 ਮੈਂਬਰੀ ਜਥਾ ਪੈਦਲ ਜੰਤਰ ਮੰਤਰ ’ਤੇ ਜਾ ਰਿਹਾ ਸੀ ਪਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਰੋਕਣ ਲਈ ਰਾਹ ’ਚ ਹਾਈਵੇਅ ’ਤੇ ਕੰਧਾਂ ਉਸਾਰ ਦਿੱਤੀਆਂ ਹਨ। ਪੁਲਿਸ ਰੋਕਾਂ ਤੋਂ ਸਿੱਧ ਹੁੰਦਾ ਹੈ ਕਿ ਕੇਂਦਰ ਸਰਕਾਰ ਨੂੰ ਟਰੈਕਟਰਾਂ-ਟਰਾਲੀਆਂ ਤੋਂ ਨਹੀਂ, ਕਿਸਾਨਾਂ ਤੋਂ ਹੀ ਦਿੱਕਤ ਹੈ। ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਜੇ ਲਾਗੂ ਹੁੰਦਾ ਹੈ ਤਾਂ ਫਿਰ ਕਿਸਾਨਾਂ ਦੇ ਧੜ ਦੇ ਉੱਪਰ ਕੱਪੜਾ ਹੀ ਨਹੀਂ ਰਹੇਗਾ। ਸਮਝੌਤੇ ਦੇ ਹਰ ਵਰਗ ’ਤੇ ਮਾਰੂ ਅਸਰ ਪੈਣਗੇ। ਕੇਂਦਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ 20 ਅਗਸਤ ਨੂੰ ਪੁਤਲੇ ਫੂਕੇ ਮੁਜ਼ਾਹਰੇ ਕੀਤੇ ਜਾਣਗੇ।