ਪੰਜਾਬ ਪਟਿਆਲਾ ਪੰਜਾਬੀ ਯੂਨੀਵਰਸਿਟੀ ਅੰਦਰ ਹੰਗਾਮਾ/ ਵਿਦਿਆਰਥੀ ਤੇ ਪੁਲਿਸ ਪ੍ਰਸ਼ਾਸਨ ਆਹਮੋ-ਸਾਹਮਣੇ/ ਵੀਸੀ ਦਫਤਰ ਦੇ ਘਿਰਾਓ ਦੌਰਾਨ ਹੋਈ ਧੱਕਾਮੁੱਕੀ By admin - August 19, 2026 0 1 Facebook Twitter Pinterest WhatsApp ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਪਿਛਲੇ 6 ਦਿਨਾਂ ਤੋਂ ਧਰਨੇ ਤੇ ਬੈਠੀਆਂ ਵਿਦਿਆਰਥੀ ਜਥੇਬੰਦੀਆਂ ਨੇ ਵੀਸੀ ਦੀ ਰਿਹਾਇਸ਼ ਦਾ ਘਿਰਾਓ ਦੀ ਕੋਸ਼ਿਸ਼ ਕੀਤੀ। ਮੌਕੇ ਤੇ ਮੌਜੂਦ ਪੁਲਿਸ ਨੇ ਵਿਦਿਆਰਥੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਧਿਰਾਂ ਵਿਚਾਲੇ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਕੁਝ ਵਿਦਿਆਰਥੀਆਂ ਦੇ ਸੱਟਾਂ ਲੱਗਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਮਗਰੋਂ ਯੂਨੀਵਰਸਿਟੀ ਪ੍ਰਸ਼ਾਸਨ ਦੇ ਦਖਲ ਤੋਂ ਬਾਅਦ ਮਾਮਲਾ ਸ਼ਾਂਤ ਹੋਇਆ। ਵਿਦਿਆਰਥੀਆਂ ਨੇ ਮੰਗਾਂ ਮੰਨੇ ਜਾਣ ਤਕ ਸੰਘਰਸ਼ ਜਾਰੀ ਰੱਖਣ ਦੀ ਗੱਲ ਕਹੀ ਹੈ। ਇਸ ਦੌਰਾਨ ਡੀਨ ਅਕਾਦਮਿਕ ਵੱਲੋਂ ਵਿਦਿਆਰਥੀਆਂ ਤੋਂ ਮੁਆਫ਼ੀ ਮੰਗੀ ਗਈ, ਜਿਸ ਤੋਂ ਬਾਅਦ ਮਾਮਲਾ ਸ਼ਾਂਤ ਹੋਇਆ ਅਤੇ ਵਿਦਿਆਰਥੀਆਂ ਨੇ ਆਪਣਾ ਘਿਰਾਓ ਦਾ ਪ੍ਰੋਗਰਾਮ ਸਮਾਪਤ ਕਰ ਦਿੱਤਾ। ਪਿਛਲੇ 6 ਦਿਨਾਂ ਤੋਂ ਵੀਸੀ ਦਫਤਰ ਅੱਗੇ ਧਰਨਾ ਦੇ ਰਹੀਆਂ ਵਿਦਿਆਰਥੀ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ।