ਪੰਜਾਬ ਚੰਡੀਗੜ੍ਹ ਵਿਖੇ ਖੂਨਦਾਨ ਦੀ ਅਹਿਮੀਅਤ ਬਾਰੇ ਸਮਾਗਮ/ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ ਪ੍ਰਧਾਨਗੀ/ ਲੋੜਵੰਦ ਮਰੀਜ਼ਾਂ ਨੂੰ ਮੁਫਤ ਖੂਨ ਦੇਣ ਦਾ ਦਾਅਵਾ By admin - August 20, 2026 0 1 Facebook Twitter Pinterest WhatsApp ਚੰਡੀਗੜ੍ਹ ਵਿਖੇ ਸੂਬਾ ਪੱਧਰੀ ਐੱਨਜੀਓ ਕਾਨਫ਼ਰੰਸ ਦਾ ਆਯੋਜਨ ਹੋਇਆ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਕਾਨਫਰੰਸ ਦੌਰਨ ਖ਼ੂਨਦਾਨ ਅਤੇ ਸਮਾਜ ਸੇਵਾ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ-ਚਰਚਾ ਹੋਈ। ਇਸ ਮੌਕੇ ਪਹੁੰਚੇ ਸਮਾਜ ਸੇਵੀਆਂ ਦਾ ਸਨਮਾਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਨਿਸ਼ਕਾਮ ਸੇਵਾ ਭਾਵਨਾ ਨਾਲ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਾਲ 5 ਲੱਖ ਤੋਂ ਵੱਧ ਯੂਨਿਟ ਖ਼ੂਨ ਇਕੱਠਾ ਹੋਣਾ ਸਾਡੇ ਲੋਕਾਂ ਦੀ ਸੇਵਾ ਭਾਵਨਾ ਅਤੇ ਮਨੁੱਖਤਾ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਇਸ ਦੇ ਨਾਲ ਹੀ ਸੂਬੇ ਦੇ ਖ਼ੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਦਾ ਸੰਕਲਪ ਲੈਣ ਲਈ ਵੀ ਪ੍ਰੇਰਿਤ ਕੀਤਾ, ਤਾਂ ਜੋ ਅੰਗਦਾਨ ਰਾਹੀਂ ਕੀਮਤੀ ਜ਼ਿੰਦਗੀਆਂ ਬਚਾਈਆਂ ਜਾ ਸਕਣ। ਸਿਹਤ ਮੰਤਰੀ ਨੇ ਖੂਨਦਾਨ ਦੀ ਅਹਿਮੀਅਤ ਅਤੇ ਇਸ ਨੇਕ ਕਾਰਜ ਵਿੱਚ ਪੰਜਾਬ ਦੀ ਮੋਹਰੀ ਭੂਮਿਕਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਆਪਣੇ ਸੰਬੋਧਨ ਵਿਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੇ ਸਵੈ-ਇੱਛੁਕ ਖੂਨਦਾਨ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੂਰੇ ਭਾਰਤ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਭਾਰਤ ਸਰਕਾਰ ਵੱਲੋਂ ਦਿੱਤੇ 4,60,000 ਯੂਨਿਟ ਦੇ ਟੀਚੇ ਨੂੰ ਪਾਰ ਕਰਦਿਆਂ, ਵੱਖ-ਵੱਖ ਖੂਨਦਾਨ ਕੈਂਪਾਂ ਰਾਹੀਂ 4,93,000 ਯੂਨਿਟ ਖੂਨ ਇਕੱਠਾ ਕੀਤਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਮਰੀਜ਼ਾਂ ਲਈ ਖੂਨ ਬਿਲਕੁਲ ਮੁਫ਼ਤ ਉਪਲਬਧ ਕਰਵਾਇਆ ਜਾ ਰਿਹਾ ਹੈ।