ਪੰਜਾਬ ਹਰਪਾਲ ਚੀਮਾ ਵੱਲੋਂ ਸੰਤ ਲੋਂਗੋਵਾਲ ਨੂੰ ਸ਼ਰਧਾਜ਼ਲੀ/ ਦੇਸ਼ ਦੀ ਏਕਤਾ ਕੀਤੀ ਕੁਰਬਾਨੀ ਨੂੰ ਕੀਤਾ ਯਾਦ/ ਬਰਸੀ ਮੌਕੇ ਲਗਾਏ ਗਏ ਖੂਨ ਕੈਂਪ ਦੀ ਭਰਵੀਂ ਸ਼ਲਾਘਾ By admin - August 20, 2026 0 1 Facebook Twitter Pinterest WhatsApp ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਲੌਂਗੋਵਾਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸੰਤ ਹਰਚੰਦ ਸਿੰਘ ਦੀ ਬਰਸੀ ਮੌਕੇ ਕਰਵਾਏ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਤ ਲੌਂਗੋਵਾਲ ਵੱਲੋਂ ਪੰਜਾਬ ਦੀ ਅਮਨ-ਸ਼ਾਂਤੀ ਅਤੇ ਏਕਤਾ ਲਈ ਦਿੱਤੀ ਕੁਰਬਾਨੀ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਤੋਂ 41 ਸਾਲ ਪਹਿਲਾਂ ਸੰਤ ਜੀ ਨੇ ਪੰਜਾਬ ਦੀ ਅਖੰਡਤਾ ਅਤੇ ਸ਼ਾਂਤੀ ਲਈ ਸ਼ਹਾਦਤ ਦਿੱਤੀ ਸੀ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁਲਾਜ਼ਮਾਂ ਦੇ ਧਰਨਿਆਂ, ਡੀਏ ਦੇ ਬਕਾਏ ਬਾਰੇ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਸਰਕਾਰ ਵੱਲੋਂ ਇਨ੍ਹਾਂ ਸਾਰੇ ਮੁੱਦਿਆਂ ਤੇ ਸੰਜੀਦਾ ਢੰਗ ਨਾਲ ਕੰਮ ਕਰਨ ਦਾ ਦਾਅਵਾ ਕੀਤਾ। ਮੀਡੀਆ ਵੱਲੋਂ ਪੱਤਰਕਾਰਾਂ ਦੀ ਆਵਾਜ਼ ਦਬਾਉਣ ਦੇ ਲੱਗੇ ਦੋਸ਼ਾਂ ‘ਤੇ ਜਵਾਬ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕਿਸੇ ਦੀ ਵੀ ਆਵਾਜ਼ ਨੂੰ ਦਬਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਅਤੇ ਲੋਕਤੰਤਰ ਵਿੱਚ ਹਰ ਕਿਸੇ ਨੂੰ ਬੋਲਣ ਦੀ ਪੂਰੀ ਆਜ਼ਾਦੀ ਹੈ। ਵੱਖ-ਵੱਖ ਜਥੇਬੰਦੀਆਂ ਵੱਲੋਂ ਲਗਾਏ ਜਾ ਰਹੇ ਧਰਨਿਆਂ ਬਾਰੇ ਬੋਲਦਿਆਂ ਹਰਪਾਲ ਚੀਮਾ ਨੇ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਬਣਾਈ ਗਈ ਕੈਬਨਿਟ ਸਬ-ਕਮੇਟੀ ਲਗਾਤਾਰ ਮੀਟਿੰਗਾਂ ਕਰਕੇ ਮੁਲਾਜ਼ਮਾਂ ਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰ ਰਹੀ ਹੈ। ਉੱਥੇ ਹੀ ਡੀਏ ਦੇ ਬਕਾਏ ਬਾਰੇ ਉਨ੍ਹਾਂ ਖੁਲਾਸਾ ਕੀਤਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵੇਲੇ ਦਾ ਲਗਭਗ 14,161 ਕਰੋੜ ਰੁਪਏ ਬਕਾਇਆ ਸੀ, ਜਿਸ ਵਿੱਚੋਂ ਮੌਜੂਦਾ ਸਰਕਾਰ ਹਾਈ ਕੋਰਟ ਦੀ ਯੋਜਨਾ ਤਹਿਤ ਕਰੀਬ 5,000 ਕਰੋੜ ਰੁਪਏ ਅਦਾ ਕਰ ਚੁੱਕੀ ਹੈ ਅਤੇ ਬਾਕੀ ਰਹਿੰਦੀ ਰਕਮ ਵੀ ਜਲਦ ਅਦਾ ਕਰ ਦਿੱਤੀ ਜਾਵੇਗੀ।