ਅਜਨਾਲਾ ਦੇ ਬਾਜ਼ਾਰਾਂ ਦਾ ਵਿਧਾਇਕ ਧਾਲੀਵਾਲ ਵੱਲੋਂ ਦੌਰਾ/ ਦੇਰ ਰਾਤ ਪੁਲਿਸ ਪ੍ਰਸ਼ਾਸਨ ਨੂੰ ਨਾਲ ਲੈ ਕੇ ਪਹੁੰਚੇ ਵਿਧਾਇਕ/ ਦੁਕਾਨਦਾਰਾਂ ਨੂੰ ਦਿੱਤਾ ਹਰ ਤਰ੍ਹਾਂ ਦੀ ਸੁਰੱਖਿਆ ਦਾ ਭਰੋਸਾ

0
3

ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਰਾਤ ਪੁਲਿਸ ਪ੍ਰਸ਼ਾਸਨ ਨੂੰ ਲੈ ਕੇ ਸ਼ਹਿਰ ਦਾ ਦੌਰਾ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਹਰ ਤਰ੍ਹਾਂ ਦੀ ਸੁਰੱਖਿਆ ਦਾ ਭਰੋਸਾ ਦਿਵਾਇਆ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਇਕ-ਦੋ ਦਿਨ ਪਹਿਲਾਂ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕਰਨ ਦੀ ਸੂਹ ਮਿਲੀ ਸੀ, ਜਿਸ ਤੋਂ ਬਾਅਦ ਡੀਐਸਪੀ ਤੇ ਐਸਐਚਓ ਸਾਹਿਬ ਨੂੰ ਨਾਲ ਲੈ ਕੇ ਬਾਜ਼ਾਰਾਂ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਸਾਡੀ ਜ਼ਿੰਮੇਵਾਰੀ ਹੈ, ਇਸ ਲਈ ਸ਼ਰਾਰਤੀਆਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵਗੀ।

LEAVE A REPLY

Please enter your comment!
Please enter your name here