ਅੰਮ੍ਰਿਤਸਰ ਵਿਖੇ ਐਸਜੀਪੀਸੀ ਬੱਸਾਂ ਦੀ ਭੰਨਤੋੜ/ ਸ਼ੀਸ਼ੇ ਅਤੇ ਹੋਰ ਹਿੱਸਿਆਂ ਨੂੰ ਪਹੁੰਚਿਆ ਨੁਕਸਾਨ/ ਗੋਲੀਬਾਰੀ ਦਾ ਸ਼ੱਕ, ਲੋਕਾਂ ‘ਚ ਫੈਲੀ ਦਹਿਸ਼ਤ

0
1

ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ‘ਤੇ ਸ਼੍ਰੋਮਣੀ ਕਮੇਟੀ ਦੀਆਂ ਬੱਸਾਂ ਦੀ ਭੰਨਤੋੜ ਹੋਣ ਦੀ ਖਬਰ ਸਾਹਮਣੇ ਆਈ ਹੈ। ਹੈਰੀਟੇਜ ਸਟਰੀਟ ‘ਤੇ ਖੜ੍ਹੀਆਂ ਇਨ੍ਹਾਂ ਬੱਸਾਂ ਦੀ ਵਰਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਗੁਰਦੁਆਰਿਆਂ ਵਿੱਚ ਲਿਜਾਣ ਲਈ ਕੀਤੀ ਜਾਂਦੀ ਹੈ। ਘਟਨਾ ਬੁੱਧਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਮੌਕੇ ਤੇ ਮੌਜੂਦ ਹਾਲਾਤਾਂ ਤੋਂ ਬੱਸਾਂ ‘ਤੇ ਗੋਲੀਆਂ ਚਲਾਏ ਜਾਣ ਦੀ ਸ਼ੰਕਾ ਵੀ ਜਾਹਰ ਕੀਤੀ ਜਾ ਰਹੀ ਹੈ। ਐਸਜੀਪੀਸੀ ਨੇ ਘਟਨਾ ਦੀ ਸਖਤ ਨਿੰਦਾ ਕੀਤੀ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਘਟਨਾ ਸਥਾਨ ਤੇ ਆਸ-ਪਾਸ ਇਲਾਕਿਆਂ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਉਧਰ ਘਟਨਾ ਤੋਂ ਬਾਅਦ ਸੰਗਤ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here