ਸੰਗਰੂਰ ’ਚ ਬੀਕੇਯੂ ਉਗਰਾਹਾਂ ਦਾ ਵੱਡਾ ਐਲਾਨ/ 30 ਤਰੀਕ ਨੂੰ ਪੰਜਾਬ ਭਰ ਅੰਦਰ ਲੱਗਣਗੇ ਪੱਕੇ ਮੋਰਚੇ/ ਡੀਸੀ ਦਫਤਰਾਂ ਸਾਹਮਣੇ ਟਰੈਕਟਰ ਲੈ ਪਹੁੰਚਣਗੇ ਕਿਸਾਨ

0
1

ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜੱਥੇਬੰਦੀ ਬੀਕੇਯੂ ਉਗਰਾਹਾਂ ਨੇ ਸਰਕਾਰ ਖਿਲਾਫ ਵੱਡੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਜਥੇਬੰਦੀ ਵੱਲੋਂ ਕੀਤੇ ਐਲਾਨ ਮੁਤਾਬਕ 30 ਅਗਸਤ ਤੋਂ ਪੂਰੇ ਪੰਜਾਬ ਵਿੱਚ ਕਿਸਾਨਾਂ ਦੇ ਪੱਕੇ ਮੋਰਚੇ ਲੱਗਣਗੇ। ਵੱਡੀ ਗਿਣਤੀ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਜ਼ਿਲਿਆਂ ਦੇ ਡੀਸੀ ਦਫਤਰਾਂ ਸਾਹਮਣੇ ਪਹੁੰਚਣਗੇ, ਜਿੱਥੇ ਦਿੱਲੀ ਵਾਂਗ ਪੱਕੇ ਮੋਰਚੇ ਲਾਏ ਜਾਣਗੇ।  ਕਿਸਾਨ ਆਗੂਆਂ ਮੁਤਾਬਕ 13 ਮੰਗਾਂ ਨੂੰ ਲੈ ਕੇ ਲੱਗਣ ਵਾਲਾ ਇਹ ਮੋਰਚਾ ਅਣਮਿੱਥੇ ਸਮੇਂ ਲਈ ਹੋਵੇਗਾ।
ਜਥੇਬੰਦੀਆਂ ਦੀਆਂ ਮੁੱਖ ਮੰਗਾਂ ਵਿਚ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨਾ, ਲੈਂਡ ਪੂਲਿੰਗ ਨੀਤੀ ਦੀ ਵਿਉਂਤ ਰੱਦ ਕਰਨਾ, ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣਾ, ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨਾ, ਸਾਰੀਆਂ ਫ਼ਸਲਾਂ ’ਤੇ  MSP ਦੀ ਕਾਨੂੰਨੀ ਗਾਰੰਟੀ, ਪਿਛਲੇ ਸਾਲ ਦੇ ਹੜ੍ਹ ਪ੍ਰਭਾਵਿਤਾਂ ਨੂੰ ਪੂਰਾ ਮੁਆਵਜ਼ਾ ਦੇਣਾ, ਸੰਘਰਸ਼ਾਂ ਦੌਰਾਨ ਕਿਸਾਨਾਂ ’ਤੇ ਦਰਜ ਕੇਸ ਰੱਦ ਕਰਨਾ, ਮਹਿੰਗਾਈ ਰੋਕਣ ਅਤੇ ਤੇਲ-ਗੈਸ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ ਵਰਗੀਆਂ ਮੰਗਾਂ ਸ਼ਾਮਲ ਹਨ।

LEAVE A REPLY

Please enter your comment!
Please enter your name here