ਫਤਹਿਗੜ੍ਹ ਵਿਖੇ ਯੂਥ ਕਾਂਗਰਸ ਆਗੂਆਂ ਦੀ ਮੀਟਿੰਗ/ ਚੋਣ ਮੈਨੀਫੈਸਟੋ ਲਈ ਲੋਕਾਂ ਤਕ ਪਹੁੰਚ ਬਾਰੇ ਚਰਚਾ/ ਅਰਬਨ ਬੈਟਰ ਸਿਟੀਜ਼ ਮੁਹਿੰਮ ਦੀ ਕੀਤੀ ਸ਼ੁਰੂਆਤ

0
1

ਇੰਡੀਅਨ ਯੂਥ ਕਾਂਗਰਸ ਦੇ ਆਗੂਆਂ ਵੱਲੋਂ ਅੱਜ ਫਤਹਿਗੜ੍ਹ ਸਾਹਿਬ ਵਿਖੇ ਪਾਰਟੀ ਦੀ ਅਰਬਨ ਬੈਟਰ ਸਿਟੀਜ਼ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੁਹਿੰਮ ਦਾ ਮਕਸਦ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਤੇ ਮੰਗਾਂ ਬਾਰੇ ਜਾਣਕਾਰੀ ਇਕੱਤਰ ਕਰਨਾ ਹੈ ਤਾਂ ਜੋ ਇਨ੍ਹਾਂ ਮੁਸ਼ਕਲਾਂ ਤੇ ਮੰਗਾਂ ਨੂੰ ਪਾਰਟੀ ਦੇ ਚੋਣ ਮੈਨੀਫੈਸਟੋ ਵਿਚ ਥਾਂ ਦਿੱਤੀ ਜਾ ਸਕੇ। ਯੂਥ ਕਾਂਗਰਸ ਦੇ ਸੀਨੀਅਰ ਆਗੂ ਡਾ. ਸੁਖਜੋਤ ਸਿੰਘ ਨੇ ਕਿਹਾ ਕਿ ‘ਅਰਬਨ ਬੈਟਰ ਸਿਟੀਜ਼’ ਮੁਹਿੰਮ ਰਾਹੀਂ ਆਮ ਲੋਕਾਂ ਦੇ ਮਸਲੇ ਸੁਣੇ ਜਾਣਗੇ ਅਤੇ ਨੌਜਵਾਨਾਂ ਦੀ ਭਾਗੀਦਾਰੀ ਨਾਲ ਸ਼ਹਿਰੀ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਰਾਹੀਂ ਹਰ ਵਰਗ ਤੱਕ ਪਹੁੰਚ ਬਣਾਈ ਜਾਵੇਗੀ।

LEAVE A REPLY

Please enter your comment!
Please enter your name here