ਵਿਧਾਇਕ ਕੁਲਦੀਪ ਧਾਲੀਵਾਲ ਦਾ ਕਾਂਗਰਸ ਵੱਲ ਨਿਸ਼ਾਨਾ/ ਸੱਜਣ ਕੁਮਾਰ ਨੂੰ ਰੋਡ ਮਾਡਲ ਦੱਸਣ ਨੂੰ ਲੈ ਕੇ ਚੁੱਕੇ ਸਵਾਲ/ ਕਾਂਗਰਸ ਤੋਂ ਦੀਪੇਂਦਰ ਹੁੱਡਾ ਖ਼ਿਲਾਫ਼ ਕਾਰਵਾਈ ਦੀ ਮੰਗ

0
2

ਕਾਂਗਰਸੀ ਆਗੂ ਦੀਪੇਂਦਰ ਹੁੱਡਾ ਵੱਲੋਂ ਮਰਹੂਮ ਆਗੂ ਸੱਜਣ ਕੁਮਾਰ ਨੂੰ ਰੋਡ ਮਾਡਲ ਦੱਸਣ ਦਾ ਮੁੱਦਾ ਗਰਮਾ ਗਿਆ ਹੈ। ਆਮ ਆਦਮੀ ਪਾਰਟੀ ਦੇ ਬੁਲਾਰਾ ਤੇ ਵਿਧਾਇਕ ਕੁਲਦੀਪ ਧਾਲੀਵਾਲ ਬਿਆਨ ਜਾਰੀ ਕਰ ਕੇ  ਦੀਪੇਂਦਰ ਹੁੱਡਾ ਦੇ ਬਿਆਨ ਦੀ ਸਖਤ ਨਿੰਦਾ ਕੀਤੀ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਦੀਪੇਂਦਰ ਹੁੱਡਾ ਦੇ ਬਿਆਨ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ, ਇਸ ਲਈ ਕਾਂਗਰਸ ਪਾਰਟੀ ਨੂੰ ਦੀਪੇਂਦਰ ਹੁੱਡਾ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਸਬੰਧੀ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ 1984 ਦੇ ਦੰਗਿਆਂ ਵਿੱਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿੱਚ ਸਿੱਖਾਂ ਦਾ ਕਤਲੇਆਮ ਹੋਇਆ ਅਤੇ ਇਸ ਘਟਨਾ ਨਾਲ ਸਿੱਖ ਭਾਈਚਾਰੇ ਦੇ ਜ਼ਖ਼ਮ ਅੱਜ ਵੀ ਤਾਜ਼ਾ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਵਿੱਚ ਕਿਸੇ ਆਗੂ ਵੱਲੋਂ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣਾ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਗੱਲ ਹੈ। ਧਾਲੀਵਾਲ ਨੇ ਕਾਂਗਰਸ ਦੇ ਕੇਂਦਰੀ ਆਗੂਆਂ ਰਾਹੁਲ ਗਾਂਧੀ, ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਤੋਂ ਮੰਗ ਕੀਤੀ ਕਿ ਦੀਪੇਂਦਰ ਹੁੱਡਾ ਦੇ ਖ਼ਿਲਾਫ਼ ਪਾਰਟੀ ਪੱਧਰ ’ਤੇ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕਰਦੀ ਤਾਂ ਇਸ ਨਾਲ ਸਿੱਖ ਭਾਈਚਾਰੇ ਵਿੱਚ ਗਲਤ ਸੰਦੇਸ਼ ਜਾਵੇਗਾ। ਧਾਲੀਵਾਲ ਨੇ ਪੰਜਾਬ ਕਾਂਗਰਸ ਦੇ ਆਗੂਆਂ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੀਪੇਂਦਰ ਹੁੱਡਾ ਦੇ ਬਿਆਨ ਤੋਂ ਬਾਅਦ ਪੰਜਾਬ ਦੇ ਕਿਸੇ ਵੀ ਕਾਂਗਰਸੀ ਆਗੂ ਵੱਲੋਂ ਖੁੱਲ੍ਹ ਕੇ ਵਿਰੋਧ ਨਹੀਂ ਕੀਤਾ ਗਿਆ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ, ਪਰਗਟ ਸਿੰਘ, ਸੁਖਪਾਲ ਸਿੰਘ ਖਹਿਰਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ ਅਤੇ ਹੋਰ ਕਾਂਗਰਸੀ ਆਗੂਆਂ ਨੂੰ ਇਸ ਮੁੱਦੇ ’ਤੇ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਕਾਂਗਰਸ ਨੂੰ ਇਹ ਮਾਮਲਾ ਸਪੱਸ਼ਟ ਕਰਨਾ ਚਾਹੀਦਾ ਹੈ।
ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਅਤੇ ਖ਼ਾਸ ਕਰਕੇ ਸਿੱਖ ਭਾਈਚਾਰਾ 1984 ਦੇ ਕਤਲੇਆਮ, ਆਪ੍ਰੇਸ਼ਨ ਬਲੂ ਸਟਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਹਮਲੇ ਨੂੰ ਨਹੀਂ ਭੁੱਲ ਸਕਦਾ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਦੀਆਂ ਚਰਚਾਵਾਂ ’ਤੇ ਚੁਟਕੀ ਲੈਂਦਿਆਂ ਉਨ੍ਹਾਂ ਬਿਕਰਮ ਸਿੰਘ ਮਜੀਠੀਆ ਅਤੇ ਹਰਸਿਮਰਤ ਕੌਰ ਬਾਦਲ ਤੋਂ ਸਵਾਲ ਕੀਤਾ ਕਿ ਜੇਕਰ ਅਕਾਲੀ ਦਲ ਭਾਜਪਾ ਨਾਲ ਗੱਠਜੋੜ ਕਰਦਾ ਹੈ ਤਾਂ ਇਸ ਦਾ ਆਧਾਰ ਕੀ ਹੋਵੇਗਾ। ਧਾਲੀਵਾਲ ਨੇ ਕਿਹਾ ਕਿ ਅਕਾਲੀ ਦਲ ਪਿਛਲੇ ਸਮੇਂ ਦੌਰਾਨ ਰਾਸ਼ਟਰੀ ਪਾਰਟੀਆਂ ’ਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੇ ਦੋਸ਼ ਲਗਾਉਂਦਾ ਰਿਹਾ ਹੈ ਅਤੇ ਦਿੱਲੀ ਆਧਾਰਿਤ ਪਾਰਟੀਆਂ ਨਾਲ ਗੱਠਜੋੜ ਨਾ ਕਰਨ ਦੀ ਗੱਲ ਵੀ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਨਾਲ ਗੱਠਜੋੜ ਕਰਨ ਦੀ ਸਥਿਤੀ ਵਿੱਚ ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਆਪਣਾ ਸਟੈਂਡ ਸਪੱਸ਼ਟ ਕਰਨਾ

LEAVE A REPLY

Please enter your comment!
Please enter your name here