ਪੰਜਾਬ ਪਟਿਆਲਾ ’ਚ ਨੂੰਹ ਵੱਲੋਂ ਸੱਸ ਨਾਲ ਕੁੱਟਮਾਰ/ ਘਟਨਾ ਸੀਸੀਟੀਵੀ ਕੈਮਰੇ ’ਚ ਹੋਈ ਕੈਦ/ ਪੁੱਤਰ ਨੇ ਵੀਡੀਓ ਦੇ ਆਧਾਰ ’ਤੇ ਮੰਗੀ ਕਾਰਵਾਈ By admin - August 23, 2026 0 1 Facebook Twitter Pinterest WhatsApp ਪਟਿਆਲਾ ਦੀ ਸੂਲਰ ਕਲੋਨੀ ਵਿੱਚ ਬਜ਼ੁਰਗ ਔਰਤ ਦੀ ਕਥਿਤ ਕੁੱਟਮਾਰ ਦੀ ਵਾਇਰਲ ਵੀਡੀਓ ਦਾ ਮਾਮਲਾ ਗਰਮਾ ਗਿਆ ਹੈ। ਪੀੜਤਾ ਦੀ ਪਛਾਣ ਰੀਤੂ ਮਿੱਤਲ, ਪਤਨੀ ਸੁਧੀਰ ਮਿੱਤਲ, ਵਾਸੀ ਸੂਲਰ ਕਲੋਨੀ ਪਟਿਆਲਾ ਵਜੋਂ ਹੋਈ ਹੈ। ਪੀੜਤਾ ਦੇ ਛੋਟੇ ਪੁੱਤਰ ਰਾਹੁਲ ਮਿੱਤਲ ਨੇ ਪੁਲਿਸ ਕੋਲ ਆਪਣੀ ਭਰਜਾਈ ਬਬੀਤਾ ਖਿਲਾਫ ਸ਼ਿਕਾਇਤ ਦੇ ਕੇ ਕਾਰਵਾਈ ਮੰਗੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਾਹੁਲ ਮਿੱਤਲ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਘਰ ਵਿੱਚ ਉਸ ਦੀ ਮਾਤਾ ਇਕੱਲੀ ਸੀ। ਉਸ ਦੀ ਪੋਤੀ ਦੇ ਬਿਮਾਰ ਹੋਣ ਕਾਰਨ ਉਸ ਨੇ ਆਪਣੀ ਮਾਤਾ ਨੂੰ ਬੱਚੀ ਨੂੰ ਦਵਾਈ ਦੇਣ ਲਈ ਕਿਹਾ। ਰਾਹੁਲ ਦਾ ਦੋਸ਼ ਹੈ ਕਿ ਇਸ ਗੱਲ ਨੂੰ ਲੈ ਕੇ ਉਸ ਦੀ ਭਰਜਾਈ ਬਬੀਤਾ ਵੱਲੋਂ ਉਸ ਦੀ ਮਾਤਾ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ। ਰਾਹੁਲ ਮਿੱਤਲ ਦਾ ਕਹਿਣਾ ਹੈ ਕਿ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕਥਿਤ ਕੁੱਟਮਾਰ ਹੁੰਦੀ ਦਿਖਾਈ ਦੇ ਰਹੀ ਹੈ। ਉਸ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਸ ਦੀ ਮਾਤਾ ਨੂੰ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਡਕਾਲਾ ਚੌਂਕੀ ਦੇ ਇੰਚਾਰਜ ਗੁਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਸ਼ਿਕਾਇਤ ਪੁਲਿਸ ਕੋਲ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉੱਥੇ ਹੀ ਰਾਹੁਲ ਮਿੱਤਲ ਨੇ ਪ੍ਰਸ਼ਾਸਨ ਅਤੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਸ ਦੀ ਮਾਤਾ ਨਾਲ ਕਥਿਤ ਕੁੱਟਮਾਰ ਕਰਨ ਵਾਲੀ ਬਬੀਤਾ ਖ਼ਿਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।