ਪੰਜਾਬ ਫਰੀਦਕੋਟ ਜੇਲ੍ਹ ਅੰਦਰ ਕੈਦੀ ਵੱਲੋਂ ਖੁਦਕੁਸ਼ੀ/ ਫਾਹਾ ਲਾ ਕੇ ਸਮਾਪਤ ਕੀਤੀ ਜੀਵਨ ਲੀਲਾ/ ਪੁਲਿਸ ਨੇ ਅਗਲੀ ਕਾਰਵਾਈ ਕੀਤੀ ਸ਼ੁਰੂ By admin - August 23, 2026 0 1 Facebook Twitter Pinterest WhatsApp ਫਰੀਦਕੋਟ ਦੀ ਕੇਦਰੀ ਜੇਲ੍ਹ ਅੰਦਰ ਹਵਾਲਾਤੀ ਵੱਲੋਂ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਖਬਰ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਮਲਕੀਤ ਸਿੰਘ ਵਾਸੀ ਧੂੜਕੋਟ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਨੇ ਆਪਣੀ ਬੈਰਕ ਦੇ ਬਾਥਰੂਮ ਵਿਚ ਲੱਗੀ ਗਰਿੱਲ ਨਾਲ ਫਾਹਾ ਲਾ ਲਿਆ। ਜੇਲ੍ਹ ਗਾਰਦ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਕੀਤਾ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਰਮਜੀਤ ਸਿੰਘ 21 ਅਗਸਤ ਨੂੰ ਫਰੀਦਕੋਟ ਦੀ ਮਾਡਰਨ ਜੇਲ ਵਿੱਚ ਚੋਰੀ ਮਾਮਲੇ ਵਿੱਚ ਆਇਆ ਸੀ। ਫਿਲਹਾਲ ਜੇਲ੍ਹ ਪ੍ਰਸ਼ਾਸਨ ਵੱਲੋਂ ਮਿਲੇ ਪੱਤਰ ਅਨੁਸਾਰ ਪੁਲਿਸ ਵੱਲੋ ਉਸਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ।