ਪੰਜਾਬ ਆਪ ਆਗੂ ਸਾਬਾ ਭੱਟੀ ਬਣੇ ਘੱਟ ਗਿਣਤੀ ਕਮਿਸ਼ਨ ਮੈਂਬਰ/ ਪੰਜਾਬ ਸਰਕਾਰ ਤੇ ਪਾਰਟੀ ਲੀਡਰਸ਼ਿਪ ਦਾ ਕੀਤਾ ਧੰਨਵਾਦ By admin - August 23, 2026 0 2 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਆਗੂ ਸਾਬਾ ਭੱਟੀ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੰਜਾਬ ਸਟੇਟ ਘੱਟ ਗਿਣਤੀ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਮੁੱਖ ਮੰਤਰੀ ਮਾਨ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਾ ਭੱਟੀ ਨੇ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟਾਇਆ ਗਿਆ ਹੈ, ਉਹ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ, ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ, ਨਿਸ਼ਠਾ ਅਤੇ ਪਾਰਦਰਸ਼ਤਾ ਨਾਲ ਨਿਭਾਉਣਗੇ ਅਤੇ ਘੱਟ ਗਿਣਤੀ ਵਰਗਾਂ ਦੀਆਂ ਸਮੱਸਿਆਵਾਂ ਨੂੰ ਯੋਗ ਮੰਚ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਘੱਟ ਗਿਣਤੀ ਵਰਗਾਂ ਨਾਲ ਸਬੰਧਤ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਵਿੱਚ ਆਪਣੇ ਜਾਇਜ਼ ਕੰਮ ਕਰਵਾਉਣ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਉਹ ਆਪਣੀ ਜ਼ਿੰਮੇਵਾਰੀ ਅਨੁਸਾਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ। ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਭਲਾਈ ਸਕੀਮਾਂ ਦਾ ਲਾਭ ਘੱਟ ਗਿਣਤੀ ਵਰਗਾਂ ਤੱਕ ਪਹਿਲ ਦੇ ਆਧਾਰ ’ਤੇ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ। ਸਾਬਾ ਭੱਟੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਘੱਟ ਗਿਣਤੀ ਵਰਗਾਂ ਦੀਆਂ ਜਾਇਜ਼ ਮੰਗਾਂ, ਸਮੱਸਿਆਵਾਂ ਅਤੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੋਵੇਗਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਹਰ ਵਰਗ ਦੇ ਲੋਕਾਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਬਰਾਬਰੀ, ਨਿਆਂ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣਗੇ।ਅੰਤ ਵਿੱਚ ਸਾਬਾ ਭੱਟੀ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ ਨਾਲ ਨਿਭਾਉਣ ਲਈ ਵਚਨਬੱਧ ਹਨ।