ਪੰਜਾਬ ਜਨਾਲਾ ਹਲਕੇ ’ਚ ਭਾਜਪਾ ਨੂੰ ਵੱਡਾ ਸਿਆਸੀ ਝਟਕਾ/ ਮਹਿਤਾ ਤੇ ਚੋਪੜਾ ਪਰਿਵਾਰ ‘ਆਪ’ ’ਚ ਸ਼ਾਮਲ/ ਵਿਧਾਇਕ ਧਾਲੀਵਾਲ ਨੇ ਕੀਤਾ ਸਵਾਗਤ By admin - August 24, 2026 0 1 Facebook Twitter Pinterest WhatsApp ਅਜਨਾਲਾ ਹਲਕੇ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਮਹਿਤਾ ਪਰਿਵਾਰ ਅਤੇ ਚੋਪੜਾ ਪਰਿਵਾਰ ਆਪਣੇ ਦਰਜਨਾਂ ਸਾਥੀਆਂ ਸਮੇਤ ਭਾਜਪਾ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਸ਼ਹਿਰੀ ਪ੍ਰਧਾਨ ਅਮਿਤ ਔਲ ਦੀ ਅਗਵਾਈ ਹੇਠ ਹੋਈ, ਜਿੱਥੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਰਮਨ ਮਹਿਤਾ ਨੇ ਕਿਹਾ ਕਿ ਅਜਨਾਲਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਵਿਧਾਇਕ ਧਾਲੀਵਾਲ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਕਾਰਨ ਲੋਕ ਉਨ੍ਹਾਂ ਨਾਲ ਜੁੜ ਰਹੇ ਹਨ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਹਿਤਾ ਪਰਿਵਾਰ ਅਤੇ ਚੋਪੜਾ ਪਰਿਵਾਰ ਦੇ ਆਮ ਆਦਮੀ ਪਾਰਟੀ ਨਾਲ ਜੁੜਨ ਨਾਲ ਅਜਨਾਲਾ ਸ਼ਹਿਰ ਵਿੱਚ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨਵੇਂ ਸਾਥੀਆਂ ਨੂੰ ਜੀ ਆਇਆ ਆਖਦਿਆਂ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦੀ ਗੱਲ ਕਹੀ।