ਪਟਿਆਲਾ ਯੂਨੀਵਰਸਿਟੀ ਅੱਗੇ ਵਿਦਿਆਰਥੀਆਂ ਦਾ ਪ੍ਰਦਰਸ਼ਨ/ ਫੀਸ ਵਾਧੇ ਨੂੰ ਲੈ ਕੇ ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜ਼ੀ/ ਫੀਸਾ ’ਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ

0
1

 

ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ਦੇ ਗੇਟ ਅੱਗ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਫੀਸ ਵਾਧੇ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਮੁੱਖ ਗੇਟ ‘ਤੇ ਧਰਨੇ ‘ਤੇ ਬੈਠੇ ਵਿਦਿਆਰਥੀਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਲੰਮੇ ਸਮੇਂ ਤੋਂ ਯੂਨੀਵਰਸਿਟੀ ਨੂੰ ਕਰਜ਼-ਮੁਕਤ ਕਰਨ ਦੇ ਵਾਅਦੇ ਕੀਤੇ ਜਾ ਰਹੇ ਨੇ ਜੋ ਪੂਰੇ ਨਹੀਂ ਕੀਤੇ, ਜਿਸ ਦੇ ਚਲਦਿਆਂ ਹੁਣ ਇਹ ਬੋਝ ਵਿਦਿਆਰਥੀਆਂ ਤੇ ਪਾਇਆ ਜਾ ਰਿਹਾ ਹੈ, ਜਿਸ ਨੂੰ ਵਿਦਿਆਰਥੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ।
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਫੀਸਾਂ ਵਧਾ ਕੇ ਯੂਨੀਵਰਸਿਟੀ ਦੇ ਵਿੱਤੀ ਸੰਕਟ ਨੂੰ ਹੱਲ ਨਹੀਂ ਕੀਤਾ ਜਾ ਸਕਦਾ। ਇਸ ਦੀ ਬਜਾਏ, ਯੂਨੀਵਰਸਿਟੀ ਦੇ ਹੋਸਟਲਾਂ ਦੀ ਹਾਲਤ ਸੁਧਾਰਨ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਲੋੜ ਹੈ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਵਿਦਿਆਰਥੀ ਸੰਗਠਨਾਂ ਦੇ ਨਾਲ-ਨਾਲ ਕਿਸਾਨ ਯੂਨੀਅਨ ਤੋਂ ਵੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਫੀਸ ਵਾਧਾ ਵਾਪਸ ਨਹੀਂ ਲਿਆ ਜਾਂਦਾ।

LEAVE A REPLY

Please enter your comment!
Please enter your name here