ਫਿਲੌਰ ਪੁਲਿਸ ਵੱਲੋਂ ਨਸ਼ੇ ਦੀ ਖੇਪ ਸਮੇਤ ਤਸਕਰ ਕਾਬੂ/ 100 ਗਰਾਮ ਹੈਰੋਇਨ ਬਰਾਮਦ/ ਦੋ ਦਿਨ ਰਿਮਾਂਡ ਲੈ ਕੇ ਜਾਂਚ ਕੀਤੀ ਸ਼ੁਰੂ

0
1

ਜਲੰਧਰ ਦਿਹਾਤੀ ਫਿਲੌਰ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਇਕ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਦਵਿੰਦਰ ਕੁਮਾਰ ਉਰਫ ਦਵਿੰਦਰ ਵਾਸੀ ਮੁਹੱਲਾ ਡਾ. ਅੰਬੇਡਕਰ ਨਗਰ, ਫਿਲੌਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨਾਂ ਰਿਮਾਂਡ ਹਾਸਲ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਮੁਲਜਮ ਦੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਭਰਤ ਮਸੀਹ ਨੇ ਦੱਸਿਆ ਕਿ ਫਿਲੌਰ ਪੁਲਿਸ ਸਟੇਸ਼ਨ ਦੇ ਐਸਐਚਓ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਦੀ ਪੁਲਿਸ ਟੀਮ ਨੇ ਦਵਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕਰ ਕੇ ਉਸਦੀ ਤਲਾਸ਼ੀ ਲਈ, ਜਿਸ ਦੌਰਾਨ 100 ਗ੍ਰਾਮ ਹੈਰੋਇਨ ਬਰਾਮਦ ਹੋਈ।
ਫਿਲੌਰ ਪੁਲਿਸ ਸਟੇਸ਼ਨ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ ‘ਤੇ ਹੈਰੋਇਨ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਾਮਲ ਸੀ। ਪੁਲਿਸ ਨੇ ਦੋਸ਼ੀ ਨੂੰ  ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਉਸਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਰਿਮਾਂਡ ਦੌਰਾਨ ਹੈਰੋਇਨ ਦੀ ਸਪਲਾਈ ਦੇ ਸਰੋਤ, ਨੈੱਟਵਰਕ ਅਤੇ ਇਸ ਵਿੱਚ ਸ਼ਾਮਲ ਹੋਰ ਲੋਕਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here