ਡੇਰਾ ਬਾਬਾ ਨਾਨਕ ਦੇ ਪਿੰਡ ਰੱਤਾ ’ਚ ਪਾਣੀ ਦੀ ਮਾਰ/ 300 ਏਕੜ ਫਸਲ ਖਰਾਬ ਹੋਣ ਦਾ ਖਦਸ਼ਾ/ ਡਰੇਨ ਦੀ ਸਫਾਈ ਨਾ ਹੋਣ ਕਾਰਨ ਵਿਗੜੇ ਹਾਲਾਤ

0
1

ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਰੱਤਾ ਦੇ ਕਿਸਾਨਾਂ ਦੀ ਕਰੀਬ 300 ਏਕੜ ਝੋਨੇ ਦੀ ਫਸਲ ਨਹਿਰੀ ਅਤੇ ਬਰਸਾਤੀ ਪਾਣੀ ਦੀ ਮਾਰ ਹੇਠ ਆਉਣ ਦੀ ਖਬਰ ਹੈ। ਖਰਾਬ ਹੋਈ ਫਸਲ ਦਿਖਾਉਂਦਿਆਂ ਕਿਸਾਨਾਂ ਨੇ ਕਿਹਾ ਕਿ ਉਹਨਾਂ ਦੀ ਕਰੀਬ 300 ਏਕੜ ਝੋਨੇ ਦੀ ਫਸਲ ਪਾਣੀ ਦੀ ਮਾਰ ਹੇਠ ਆਉਣ ਕਾਰਨ ਖਰਾਬ ਹੋਣ ਕਿਨਾਰੇ ਪਹੁੰਚ ਗਈ ਹੈ। ਕਿਸਾਨਾਂ ਨੇ ਇਸ ਨੁਕਸਾਨ ਲਈ ਨਹਿਰੀ ਵਿਭਾਗ ਨੂੰ ਜ਼ਿੰਮੇਵਾਰ ਦਸਦਿਆਂ ਮੁਆਵਜੇ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਇਹ ਸਮੱਸਿਆ ਡਰੇਨ ਦੀ ਸਫਾਈ ਨਾ ਹੋਣ ਕਾਰਨ ਆਈ ਹੈ।
ਕਿਸਾਨਾਂ ਦਾ ਇਲਜ਼ਾਮ ਹੈ ਕਿ ਸਮਾਂ ਰਹਿੰਦਿਆਂ ਡਰੇਨ ਨਾਲਿਆਂ ਦੀ ਸਫਾਈ ਨਹੀਂ ਕਰਵਾਈ ਗਈ ਜਿਸ ਕਰਕੇ ਝੋਨੇ ਦੀ ਫਸਲ ਵਿੱਚ ਖੜੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਉਹਨਾਂ ਦੀ ਫਸਲ ਬਰਬਾਦ ਹੋ ਰਹੀ ਹੈ। ਉੱਥੇ ਹੀ ਪਿੰਡ ਰੱਤਾ ਨੂੰ ਬਣਾਈ ਜਾ ਰਹੀ ਸੜਕ ਦਾ ਠੇਕੇਦਾਰ ਵੱਲੋਂ ਕੰਮ ਵੀ ਅੱਧ ਵਿਚਾਲੇ ਲਟਕਾਇਆ ਗਿਆ ਹੈ ਜਿਸ ਨਾਲ ਉਹਨਾਂ ਦੇ ਮਹਿੰਗੇ ਭਾਅ ਦੇ ਵਹੀਕਲ ਖਰਾਬ ਅਤੇ ਹਾਦਸਾ ਗ੍ਰਸਤ ਹੋ ਰਹੇ ਹਨ। ਇਸ ਮੌਕੇ ਕਿਸਾਨਾਂ ਵੱਲੋਂ ਨਹਿਰ ਵਿਭਾਗ ਅਤੇ ਸੜਕ ਵਿਭਾਗ ਜ਼ਬਰਦਸਤ ਨਾਅਰੇਬਾਜੀ ਕਰਦੇ ਹੋਏ ਕਿਹਾ ਜੇਕਰ ਉਨਾਂ ਦੀਆਂ ਸਮੱਸਿਆਂਵਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਯੂਨੀਅਨ ਨਾਲ ਮਿਲ ਕੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ

LEAVE A REPLY

Please enter your comment!
Please enter your name here