ਪੰਜਾਬ ਗੁਰਦਾਸਪੁਰ ਦੇ ਨੰਗਲ ਕੋਟਲੀ ਮੁਹੱਲੇ ’ਚ ਫਾਇਰਿੰਗ/ ਫਿਰੌਤੀ ਨਾ ਦੇਣ ’ਤੇ ਘਰ ਨੂੰ ਬਣਾਇਆ ਨਿਸ਼ਾਨਾ/ ਪੀੜਤ ਨੇ ਮੰਗਿਆ ਇਨਸਾਫ ,ਪੁਲਿਸ ਕਰ ਰਹੀ ਜਾਂਚ By admin - August 25, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਨੰਗਲ ਕੋਟਲੀ ਮੁਹੱਲੇ ਵਿਚ ਇਕ ਘਰ ਉਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮੋਟਰ ਸਾਈਕਲ ਉਤੇ ਆਏ ਦੋ ਨੌਜਵਾਨ ਗੋਲੀਆਂ ਚਲਾ ਕੇ ਫਰਾਰ ਹੋ ਗਏ। ਘਰ ਦੇ ਮਾਲਕ ਮੁਤਾਬਕ ਉਸ ਨੂੰ 50 ਲੱਖ ਫਿਰੌਤੀ ਦੀ ਕਾਲ ਆਈ ਸੀ। ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਇਨਸਾਫ ਮੰਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਧਮਕੀਆਂ ਭਰੀ ਇੱਕ ਆਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕਥਿਤ ਤੌਰ ’ਤੇ ਧਮਕੀ ਦੇਣ ਵਾਲਾ ਵਿਅਕਤੀ ਇਹ ਕਹਿੰਦਾ ਹੋਇਆ ਸੁਣਾਈ ਦੇ ਰਿਹਾ ਹੈ ਕਿ “ਤੇਰੇ ਮੁੰਡੇ ਨੂੰ ਮਾਰ ਦਿਆਂਗੇ।” ਇਸ ਤੋਂ ਬਾਅਦ ਘਰ ’ਤੇ ਗੋਲੀਆਂ ਚਲਾਏ ਜਾਣ ਦੀ ਘਟਨਾ ਕਾਰਨ ਪਰਿਵਾਰ ਅੰਦਰ ਸਹਿਮ ਪਾਇਆ ਜਾ ਰਿਹਾ ਹੈ। ਪਰਿਵਾਰ ਮੁਤਾਬਕ ਦੇਰ ਰਾਤ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਘਰ ਦੇ ਬਾਹਰ ਦੋ ਗੋਲੀਆਂ ਚਲਾ ਕੇ ਫਰਾਰ ਹੋ ਗਏ। ਘਟਨਾ ਵਿਚ ਪਰਿਵਾਰ ਦੇ ਜਾਨੀ ਨੁਕਸਾਨ ਤੋਂ ਭਾਵੇਂ ਬਚਾਅ ਰਿਹਾ ਹੈ ਪਰ ਘਰ ਦਾ ਕੁਝ ਸਾਮਾਨ ਨੁਕਸਾਨਿਆ ਗਿਆ ਹੈ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਕਾਬੂ ਕਰਨ ਅਤੇ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਪੁਲਿਸ ਨੇ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਦੀ ਪਛਾਣ ਅਤੇ ਘਟਨਾ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲੈਣ ਦਾ ਭਰੋਸਾ ਦਿੱਤਾ ਹੈ।