ਪੰਜਾਬ ਸਵਾਈਨ ਫਲੂ ਦੇ ਮਾਮਲਿਆਂ ਬਾਰੇ ਸਿਹਤ ਮੰਤਰੀ ਦਾ ਬਿਆਨ/ ਟੈਸਟਿੰਗ ਤੇ ਇਲਾਜ਼ ਦੇ ਪੁਖਤਾ ਪ੍ਰਬੰਧਾਂ ਦਾ ਦਾਅਵਾ/ ਘਬਰਾਉਣ ਦੀ ਥਾਂ ਸਾਵਧਾਨ ਰਹਿਣ ਦੀ ਅਪੀਲ By admin - August 25, 2026 0 1 Facebook Twitter Pinterest WhatsApp ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਨੇ ਸਵਾਈਨ ਫਲੂ ਦੇ ਵਧ ਰਹੇ ਮਾਮਲਿਆਂ ਸਬੰਧੀ ਲੋਕਾਂ ਨੂੰ ਘਬਰਾਉਣ ਦੀ ਬਜਾਏ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਸਵਾਈਨ ਫਲੂ ਦੇ ਮਾਮਲਿਆਂ ਵਿੱਚ ਕੁਝ ਵਾਧਾ ਦਰਜ ਕੀਤਾ ਗਿਆ ਹੈ, ਪਰ ਇਸ ਸਮੇਂ ਸਥਿਤੀ ਚਿੰਤਾਜਨਕ ਨਹੀਂ ਹੈ। ਡਾ. ਬਲਬੀਰ ਨੇ ਕਿਹਾ ਕਿ ਬੇਵਜ੍ਹਾ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਥਿਤੀ ’ਤੇ ਨਜ਼ਰ ਰੱਖ ਰਹੀ ਹੈ ਅਤੇ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਡਾ. ਬਲਬੀਰ ਨੇ ਦੱਸਿਆ ਕਿ ਜਨਵਰੀ ਤੋਂ ਜੁਲਾਈ ਤੱਕ ਪੰਜਾਬ ਵਿੱਚ H1N1 ਦੇ ਮਾਮਲੇ ਸਿੰਗਲ ਡਿਜਿਟ ਵਿੱਚ ਰਹੇ ਸਨ, ਜਦਕਿ ਅਗਸਤ ਮਹੀਨੇ ਵਿੱਚ ਹੁਣ ਤੱਕ ਕਰੀਬ 70 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੌਜੂਦਾ H1N1 ਦਾ ਵੇਰੀਐਂਟ ਕੋਈ ਨਵਾਂ ਵੇਰੀਐਂਟ ਨਹੀਂ ਹੈ, ਸਗੋਂ ਇਹ ਪਹਿਲਾਂ ਵਾਲਾ ਹੀ ਵੇਰੀਐਂਟ ਹੈ ਅਤੇ ਇਸ ਦੇ ਮਾਮਲੇ ਜ਼ਿਆਦਾਤਰ ਮਾਈਲਡ ਹਨ। ਸਿਹਤ ਮੰਤਰੀ ਨੇ ਕਿਹਾ ਕਿ ਹੁਣ ਤੱਕ ਕਿਸੇ ਵੀ ਮਰੀਜ਼ ਨੂੰ ਹਸਪਤਾਲ ਵਿੱਚ ਦਾਖਲ ਕਰਨ ਦੀ ਲੋੜ ਨਹੀਂ ਪਈ। ਮਰੀਜ਼ਾਂ ਦੀ ਜਾਂਚ ਅਤੇ ਟੈਸਟ ਕਰਨ ਤੋਂ ਬਾਅਦ ਉਨ੍ਹਾਂ ਨੂੰ ਲੋੜੀਂਦੀ ਦਵਾਈ ਦੇ ਕੇ ਘਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਤੰਦਰੁਸਤ ਲੋਕਾਂ ਨੂੰ ਕਿਸੇ ਵਿਸ਼ੇਸ਼ ਸਾਵਧਾਨੀ ਦੀ ਲੋੜ ਨਹੀਂ ਹੈ। ਹਾਲਾਂਕਿ ਗਰਭਵਤੀ ਔਰਤਾਂ, ਛੋਟੇ ਬੱਚਿਆਂ, ਕੈਂਸਰ ਜਾਂ ਸ਼ੂਗਰ ਵਰਗੀਆਂ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਅਤੇ ਬਜ਼ੁਰਗਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਜੇਕਰ ਲੋੜ ਹੋਵੇ ਤਾਂ ਅਜਿਹੇ ਲੋਕ ਮਾਸਕ ਦੀ ਵਰਤੋਂ ਵੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਹਿਊਮਿਡਿਟੀ ਵਧਣ ਕਾਰਨ ਕਈ ਤਰ੍ਹਾਂ ਦੀਆਂ ਵਾਇਰਲ ਇਨਫੈਕਸ਼ਨਾਂ ਦੇ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ H1N1 ਦੇ ਮਾਮਲਿਆਂ ਵਿੱਚ ਹੋ ਰਿਹਾ ਵਾਧਾ ਵੀ ਇਸੇ ਮੌਸਮੀ ਪ੍ਰਭਾਵ ਨਾਲ ਜੁੜਿਆ ਹੋ ਸਕਦਾ ਹੈ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਮਾਮਲੇ ਵਧੇ ਹਨ। ਸਿਹਤ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ H1N1 ਦੀ ਟੈਸਟਿੰਗ ਅਤੇ ਇਲਾਜ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਵਿਭਾਗ ਕੋਲ ਲੋੜੀਂਦਾ ਇਲਾਜੀ ਪ੍ਰਬੰਧ ਮੌਜੂਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਕੋਲ ਸਿਹਤ ਸਹੂਲਤਾਂ ਲਈ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਵਾਲਾ ਕਾਰਡ ਵੀ ਮੌਜੂਦ ਹੈ।