ਪੰਜਾਬ ਸ਼੍ਰੋਮਣੀ ਕਮੇਟੀ ਵੱਲੋਂ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ/ ਵਾਰ ਵਾਰ ਪੈਰੋਲ ਦੇਣ ਨੂੰ ਲੈ ਕੇ ਚੁੱਕੇ ਸਵਾਲ/ ਜਨਰਲ ਸਕੱਤਰ ਗਰੇਵਾਲ ਨੇ ਕੀਤੀ ਸਖਤ ਨਿੰਦਾ By admin - August 25, 2026 0 1 Facebook Twitter Pinterest WhatsApp ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਾ ਮੁੱਦਾ ਗਰਮਾ ਗਿਆ ਹੈ। ਡੇਰਾ ਮੁਖੀ ਨੂੰ ਇਕ ਵਾਰ ਫਿਰ 21 ਦਿਨਾਂ ਦੀ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਇਤਰਾਜ਼ ਜਾਹਰ ਕੀਤਾ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਐਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਕ ਪਾਸੇ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਪਰ ਦੂਜੇ ਪਾਸੇ ਲੰਮੇ ਸਮੇਂ ਤੋਂ ਜੇਲ੍ਹਾਂ ਅੰਦਰ ਡੱਕੇ ਬੰਦੀ ਸਿੰਘਾਂ ਨੂੰ ਪੈਰੋਲ ਦੇਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਇਹ ਰਵੱਈਆ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾ ਰਿਹਾ ਹੈ। ਦੱਸਣਯੋਗ ਹੈ ਕਿ ਡੇਰਾ ਮੁਖੀ ਰਾਮ ਰਹੀਮ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ 25 ਅਗਸਤ, 2017 ਨੂੰ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ‘ਚ ਦੋਸ਼ੀ ਠਹਿਰਾਇਆ ਸੀ। ਇਸ ਤੋਂ ਬਾਅਦ, 28 ਅਗਸਤ, 2017 ਨੂੰ, ਅਦਾਲਤ ਨੇ ਉਨ੍ਹਾਂ ਨੂੰ ਹਰੇਕ ਮਾਮਲੇ ਲਈ 10 ਸਾਲ ਦੀ ਕੈਦ ਦੀ ਸਜ਼ਾ ਕੁੱਲ 20 ਸਾਲ ਦੀ ਸਜ਼ਾ ਸੁਣਾਈ ਸੀ। ਇਸ ਸਮੇਂ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਹਨ, ਜਿੱਥੋਂ ਹੁਣ ਮੁੜ 21 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਦ ਉਹ ਸਿੱਧਾ ਰੋਹਤਕ ਤੋਂ ਸਿਰਸਾ ਜਾਵੇਗਾ। ਇਸ ਤੋਂ ਪਹਿਲਾਂ ਡੇਰਾ ਮੁਖੀ ਨੂੰ ਮਈ 2026 ‘ਚ 23 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ।