ਪੰਜਾਬ ਮਲੋਟ ਦੇ ਪਿੰਡ ਦਾਨੇਵਾਲਾ ’ਚ ਲੋਕ ਮਿਲਣੀ ਸਮਾਗਮ/ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕੀਤੀ ਸ਼ਿਰਕਤ/ ਮੁਲਜ਼ਮਾਂ ਦਾ ਡੀਏ ਛੇਤੀ ਦੇਣ ਦਾ ਦਿੱਤਾ ਭਰੋਸਾ By admin - August 25, 2026 0 2 Facebook Twitter Pinterest WhatsApp ਮਲੋਟ ਦੇ ਪਿੰਡ ਦਾਨੇਵਾਲਾ ਵਿਖੇ ਲੋਕ ਮਿਲਣੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਹੱਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਵਿਕਾਸ ਲਈ 80 ਲੱਖ ਗਰਾਟ ਦੇਣ ਦਾ ਐਲਾਨ ਕੀਤਾ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦਾ ਡੀਏ ਦੇਣ ਦੀਆਂ ਕੋਸ਼ਿਸ਼ਾਂ ਵਿਚ ਲੱਗੀ ਹੋਈ ਹੈ। ਕਾਂਗਰਸ ਤੇ ਭਾਜਪਾ ਆਗੂਆਂ ਦੀ ਪੰਜਾਬ ਫੇਰੀ ਬਾਰੇ ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਣ ਤੇ ਵਿਰੋਧੀਆਂ ਦਾ ਬਾਹਰ ਆਉਣਾ ਸੁਭਾਵਿਕ ਹੈ ਪਰ ਪੰਜਾਬ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਖੁਸ਼ ਹਨ ਅਤੇ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੀ ਬਣਾਉਣਗੇ। ਵੱਧ ਰਹੀ ਮਹਿੰਗਾਈ ਬਾਰੇ ਉਨ੍ਹਾਂ ਕਿਹਾ ਕਿ ਮੋਦੀ ਅਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਦੀ ਖਾਤਰ ਲੋਕਾਂ ਉਤੇ ਮਹਿੰਗਾਈ ਦਾ ਵਾਧੂ ਬੋਝ ਪਾ ਰਿਹਾ ਹੈ। ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਤੇ ਸਰਸੇ ਵਾਲੇ ਬਾਬੇ ਨੂੰ ਵਾਰ-ਵਾਰ ਪਰੋਲ ਦਿੱਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਭਾਜਪਾ ਵੋਟ ਬੈਂਕ ਦੀ ਰਾਜਨੀਤੀ ਨੂੰ ਦੇਖ ਕੇ ਕੈਦੀਆਂ ਨੂੰ ਪੈਰੋਲ ਦਿੰਦੀ ਹੈ।