ਪੰਜਾਬ ਰੂਪਨਗਰ ਵਾਸੀਆਂ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ/ 16.38 ਕਰੋੜ ਲਾਗਤ ਨਾਲ ਬਣੇਗਾ ਨਵਾਂ ਪੁਲ/ ਮੰਤਰੀ ਈ.ਟੀ.ਓ. ਨੇ ਸ਼ੁਰੂ ਕਰਵਾਏ ਨਿਰਮਾਣ ਕਾਰਜ By admin - August 25, 2026 0 2 Facebook Twitter Pinterest WhatsApp ਪੰਜਾਬ ਸਰਕਾਰ ਨੇ ਇਤਿਹਾਸਕ ਸ਼ਹਿਰ ਰੂਪ ਨਗਰ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਸ਼ਹਿਰ ਦੀ ਜੀਵਨ ਰੇਖਾ ਮੰਨੇ ਜਾਂਦੇ ਸਰਹਿੰਦ ਨਹਿਰ ਦੇ ਪੁਰਾਣੇ ਪੁਲ ਦੀ ਥਾਂ ਨਵਾਂ ਪੁਲ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੁਲ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਲਗਭਗ 16.38 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਪੁਲ ਦੇ ਬਣਨਾ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤੀ ਮਿਲੇਗੀ। ਇਸ ਮੌਕੇ ਮੌਜੂਦ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਲੋਕਾਂ ਦੀ ਲੰਮੇ ਸਮੇਂ ਦੀ ਮੰਗ ਪੂਰੀ ਕਰਨ ਲਈ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਚਰੌਕਣੀ ਮੰਗ ਸੀ, ਜਿਸ ਨੂੰ ਪੂਰਾ ਕਰ ਕੇ ਸਰਕਾਰ ਨੂੰ ਵੱਡਾ ਤੋਹਫਾ ਦਿੱਤਾ ਹੈ। 111.24 ਮੀਟਰ ਲੰਬਾਈ ਵਾਲੇ ਇਸ ਪੁਲ ਦੇ ਨਿਰਮਾਣ ਵਿਚ ਹਾਈ ਲੈਵਲ ਸਟੀਲ ਦੀ ਵਰਤੋਂ ਕੀਤੀ ਜਾਵੇਗੀ। ਇਸ ਪੁਲ ਦੇ ਬਣਨ ਨਾਲ ਰੂਪਨਗਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਸਥਾਨਕ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸ ਪ੍ਰਾਜੈਕਟ ਨਾਲ ਸ਼ਹਿਰ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਇੱਕ ਅਹਿਮ ਲੋੜ ਦੀ ਪੂਰਤੀ ਹੋਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਹਿੰਦ ਨਹਿਰ ਉੱਤੇ ਸਥਿਤ ਇਹ ਪੁਲ ਰੂਪਨਗਰ ਦੇ ਬਾਜ਼ਾਰ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਨੂੰ ਆਪਸ ਵਿੱਚ ਜੋੜਨ ਵਾਲੀ ਇੱਕ ਅਹਿਮ ਕੜੀ ਹੈ। ਇੱਥੇ ਮੌਜੂਦ ਪੁਰਾਣਾ ਪੁਲ ਦਾ 1884-85 ਵਿਚ ਹੋਇਆ ਸੀ। ਇਸ ਦੀ ਥਾਂ ਨਵਾਂ ਪੁਲ ਬਣਨ ਨਾਲ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਰੋਜ਼ਾਨਾ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਵਧੇਰੇ ਸੁਵਿਧਾਜਨਕ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲਣ ਲੱਗੇਗੀ। ਇਸ ਪੁਲ ਨਾਲ ਰੂਪਨਗਰ ਬਾਜ਼ਾਰ ਵਿੱਚ ਆਉਣ ਵਾਲੇ ਲੋਕਾਂ ਅਤੇ ਵਪਾਰੀਆਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਇਸ ਨਾਲ ਸ਼ਹਿਰ ਦੀਆਂ ਵਪਾਰਕ ਗਤੀਵਿਧੀਆਂ ਨੂੰ ਨਵਾਂ ਹੁਲਾਰਾ ਮਿਲਣ ਦੇ ਨਾਲ-ਨਾਲ ਰੂਪਨਗਰ ਦੇ ਬੁਨਿਆਦੀ ਢਾਂਚੇ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਬਿਹਤਰ ਅਤੇ ਸੁਚਾਰੂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਨਵਾਂ ਪੁਲ ਤਿਆਰ ਹੋਣ ਉਪਰੰਤ ਰੂਪਨਗਰ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਸ਼ਹਿਰ ਦੀਆਂ ਵਪਾਰਕ ਗਤੀਵਿਧੀਆਂ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੂਪਨਗਰ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਇਸ ਅਹਿਮ ਮੰਗ ਨੂੰ ਪੂਰਾ ਕਰਦਿਆਂ ਸਰਕਾਰ ਨੇ ਸ਼ਹਿਰ ਵਾਸੀਆਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ 16.38 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਨਵਾਂ ਪੁਲ ਰੂਪਨਗਰ ਦੇ ਭਵਿੱਖੀ ਵਿਕਾਸ ਨਾਲ ਜੁੜਿਆ ਇੱਕ ਮਹੱਤਵਪੂਰਨ ਪ੍ਰਾਜੈਕਟ ਹੈ। ਉਨ੍ਹਾਂ ਕਿਹਾ ਕਿ ਰੂਪਨਗਰ ਹਲਕੇ ਵਿੱਚ ਕੁੱਲ 09 ਪੁੱਲ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਪੁਲ ਦੇ ਨਿਰਮਾਣ ਨਾਲ ਸ਼ਹਿਰ ਦੀ ਆਵਾਜਾਈ ਵਿਵਸਥਾ ਹੋਰ ਸੁਚਾਰੂ ਹੋਵੇਗੀ ਅਤੇ ਰੂਪਨਗਰ ਬਾਜ਼ਾਰ ਦੀਆਂ ਵਪਾਰਕ ਗਤੀਵਿਧੀਆਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਇਸ ਪ੍ਰਾਜੈਕਟ ਨੂੰ ਰੂਪਨਗਰ ਦੇ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਕਰਾਰ ਦਿੱਤਾ।