ਪੰਜਾਬ ਸੰਗਰੂਰ ਪੁਲਿਸ ਵੱਲੋਂ ਚੋਰ ਗਰੋਹ ਦਾ ਪਰਦਾਫਾਸ਼/ ਮੋਬਾਈਲ ਟਾਵਰਾਂ ਨੂੰ ਬਣਾਉਂਦੇ ਸੀ ਨਿਸ਼ਾਨਾ/ 1 ਕਰੋੜ ਰੁਪਏ ਕੀਮਤ ਦਾ ਸਾਮਾਨ ਬਰਾਮਦ By admin - August 25, 2026 0 2 Facebook Twitter Pinterest WhatsApp ਸੰਗਰੂਰ ਪੁਲਿਸ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਸੀ.ਆਈ.ਏ. ਸਟਾਫ਼ ਸੰਗਰੂਰ ਨੇ ਮੋਬਾਈਲ ਟਾਵਰਾਂ ਤੋਂ ਕੀਮਤੀ ਪਾਰਟਸ ਚੋਰੀ ਕਰਨ ਵਾਲੇ ਇੱਕ ਸਰਗਰਮ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਛੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਗਿਰੋਹ ਕੋਲੋਂ ਕਰੀਬ 1 ਕਰੋੜ ਰੁਪਏ ਦੀ ਕੀਮਤ ਦੇ 16 Bts ਕਾਰਡ, ਵਾਰਦਾਤਾਂ ਵਿੱਚ ਵਰਤੀ ਜਾਣ ਵਾਲੀ ਇੱਕ ਸਵਿਫ਼ਟ ਕਾਰ, ਇੱਕ ਟੈਂਪੂ ਅਤੇ ਚੋਰੀ ਕਰਨ ਲਈ ਵਰਤੇ ਜਾਂਦੇ ਸੰਦ ਬਰਾਮਦ ਕੀਤੇ ਹਨ। ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੋਬਾਈਲ ਟਾਵਰਾਂ ਤੋਂ ਕੀਮਤੀ ਉਪਕਰਣ ਚੋਰੀ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਜਾਂਚ ਦੌਰਾਨ ਪੁਲਿਸ ਨੇ ਇੱਕ ਗਿਰੋਹ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 16 Bts ਕਾਰਡ ਬਰਾਮਦ ਕੀਤੇ, ਜੋ ਟਾਵਰਾਂ ਦੇ ਮੁੱਖ ਪ੍ਰੋਸੈਸਿੰਗ ਯੂਨਿਟ ਵਜੋਂ ਕੰਮ ਕਰਦੇ ਹਨ। ਪੁਲਿਸ ਅਨੁਸਾਰ ਮੁਲਜ਼ਮ ਪਹਿਲਾਂ ਟਾਵਰਾਂ ਦੀ ਮੁਰੰਮਤ ਦਾ ਕੰਮ ਕਰਦੇ ਸਨ, ਜਿਸ ਕਾਰਨ ਉਨ੍ਹਾਂ ਨੂੰ ਇਨ੍ਹਾਂ ਉਪਕਰਣਾਂ ਦੀ ਪੂਰੀ ਤਕਨੀਕੀ ਜਾਣਕਾਰੀ ਸੀ। ਮੁਲਜ਼ਮਾਂ ਨੇ ਸੰਗਰੂਰ, ਪਟਿਆਲਾ, ਬਰਨਾਲਾ, ਲੁਧਿਆਣਾ ਅਤੇ ਮਲੇਰਕੋਟਲਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਹੋਰਨਾਂ ਸੂਬਿਆਂ ਵਿੱਚ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।