ਪੰਜਾਬ ਤਰਨ ਤਾਰਨ ਦੇ ਪਿੰਡ ਸੁੱਗੇ ’ਚ ਮੋਟਰ ਸਾਇਕਲ ਦੀ ਖੋਹ/ ਨੌਜਵਾਨ ਦੇ ਗੋਲੀ ਮਾਰ ਕੇ ਮੋਟਰ ਸਾਇਕਲ ਖੋਹ ਕੇ ਫਰਾਰ/ ਭੋਗ ’ਚ ਸ਼ਾਮਲ ਹੋਣ ਆਏ ਸੀ ਮੋਟਰ ਸਾਇਕਲ ਸਵਾਰ By admin - August 25, 2026 0 1 Facebook Twitter Pinterest WhatsApp ਤਰਨ ਤਾਰਨ ਦੇ ਪਿੰਡ ਸੁਗੇ ਵਿਖੇ ਪਿਸਤੌਲ ਦੀ ਨੌਕ ’ਤੇ ਮੋਟਰ ਸਾਇਕਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਨਾਲ ਸਬੰਧਤ ਦੋ ਨੌਜਵਾਨ ਪਿੰਡ ਸੁਗੇ ਵਿਖੇ ਭੰਗ ਭੋਗ ਵਿਚ ਸ਼ਾਮਲ ਹੋਣ ਆਏ ਸਨ, ਜਿੱਥੇ ਦੋ ਲੁਟੇਰਿਆਂ ਨੇ ਉਨ੍ਹਾਂ ਨੂੰ ਪਿਸਟਲ ਦਿਖਾ ਕੇ ਮੋਟਰ ਸਾਇਕਲ ਖੋਹਣ ਦੀ ਕੋਸ਼ਿਸ਼ ਕੀਤੀ। ਵਿਰੋਧ ਕਰਨ ਤੇ ਲੁਟੇਰੇ ਨੌਜਵਾਨ ਦੇ ਪੱਟ ਵਿਚ ਗੋਲੀ ਮਾਰ ਕੇ ਮੋਟਰ ਸਾਇਕਲ ਖੋਹ ਕੇ ਫਰਾਰ ਹੋ ਗਏ। ਜ਼ਖਮੀ ਦੀ ਪਛਾਣ ਅਰਜਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮੁੱਲਾ ਮਹਿਰਾਮ ਵਜੋਂ ਹੋਈ ਹੈ। ਪੁਲਿਸ ਨੇ ਪੀੜਤ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹਸਪਤਾਲ ਵੇਚ ਜ਼ੇਰੇ ਇਲਾਜ ਪੀੜਤ ਦੇ ਦੱਸਣ ਮੁਤਾਬਕ ਉਹ ਆਪਣੇ ਸਾਥੀ ਰੁਪਿੰਦਰ ਸਿੰਘ ਨਾਲ ਪਿੰਡ ਸੁਗੇ ਵਿਖੇ ਭੋਗ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਸਮਾਗਮ ਵਿੱਚ ਜਾਣ ਤੋਂ ਪਹਿਲਾਂ ਉਹ ਦੋਵੇਂ ਪਿੰਡ ਦੇ ਛੱਪੜ ਨੇੜੇ ਖੜ੍ਹੇ ਸਨ, ਜਿੱਥੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਉਨ੍ਹਾਂ ਨੂੰ ਪਿਸਤੌਲਾਂ ਦੀ ਨੋਕ ’ਤੇ ਰੋਕ ਲਿਆ ਅਤੇ ਉਨ੍ਹਾਂ ਦਾ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੇ ਲੁਟੇਰਿਆਂ ਦਾ ਵਿਰੋਧ ਕੀਤਾ ਤਾਂ ਇੱਕ ਲੁਟੇਰੇ ਨੇ ਉਸ ਦੇ ਪੱਟ ਵਿੱਚ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਲੁਟੇਰੇ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਪਰਿਵਾਰਕ ਮੈਂਬਰਾਂ ਵੱਲੋਂ ਜ਼ਖ਼ਮੀ ਅਰਜਨ ਸਿੰਘ ਨੂੰ ਤੁਰੰਤ ਇਲਾਜ ਲਈ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਥਾਣਾ ਭਿੱਖੀਵਿੰਡ ਦੇ ਐਸਐਚਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀਆਂ ਫੁਟੇਜਾਂ ਖੰਗਾਲੀਆਂ ਜਾ ਰਹੀਆਂ ਹਨ ਤਾਂ ਜੋ ਲੁਟੇਰਿਆਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਘਟਨਾ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਬਿਆਨ ਕਲਮਬੱਧ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।