ਪੰਜਾਬ ਮਲੋਟ ’ਚ ਅਕਾਲੀ ਦਲ ਦੀ ਵਿਸ਼ਾਲ ਰੈਲੀ/ ਸੁਖਬੀਰ ਬਾਦਲ ਨੇ ਕੀਤਾ ਸੰਬੋਧਨ/ ਵਿਰੋਧੀ ਪਾਰਟੀਆਂ ਵੱਲ ਸਾਧੇ ਤਿੱਖੇ ਨਿਸ਼ਾਨੇ By admin - August 26, 2026 0 1 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮਲੋਟ ਵਿਖੇ ਵੱਡੀ ਰੈਲੀ ਕੀਤੀ ਗਈ। ਰੈਲੀ ਵਿਚ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਤੇ ਤੇ ਅਕਾਲੀ ਦਲ ਵਾਰਿਸ ਪੰਜਾਬ ਵੱਲ ਤਿੱਖੇ ਨਿਸ਼ਾਨੇ ਸਾਧੇ। ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਪੰਜਾਬ ਨੂੰ ਲਗਾਤਾਰ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੇਵਲ 4 ਮਹੀਨੇ ਰਹਿ ਗਏ ਨੇ ਅਤੇ ਇਸ ਤੋਂ ਬਾਅਦ ਇਹ ਲੱਭਿਆ ਨਹੀਂ ਲੱਭਣਗੇ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਤਖ਼ਤ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਨੇ ਮਲੋਟ ਦਾਣਾ ਮੰਡੀ ਵਿਖੇ ਰੱਖੀ ਗਈ ‘ਪੰਜਾਬ ਬਚਾਓ ਰੈਲੀ’ ਨੂੰ ਸੰਬੋਧਨ ਕੀਤਾ।