ਪਿੰਡ ਹਵਾਰਾ ਪਹੁੰਚੇ ਵਿਧਾਇਕ ਡਾ. ਚਰਨਜੀਤ ਸਿੰਘ/ ਭਾਈ ਹਵਾਰਾ ਦੀ ਮਾਤਾ ਨਾਲ ਕੀਤੀ ਮੁਲਾਕਾਤ/ ਮਨੁੱਖਤਾ ਨਾਤੇ ਪੈਰੋਲ ਦੇਣ ਦੀ ਕੀਤੀ ਮੰਗ

0
1

ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਆਪ ਵਿਧਾਇਕ ਡਾਕਟਰ ਚਰਨਜੀਤ ਸਿੰਘ ਅੱਜ ਪਿੰਡ ਹਵਾਰਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਜੇਲ੍ਹ ਵਿਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਮਾਤਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਜਾਣਿਆ। ਇਸ ਦੌਰਾਨ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਈ ਹਵਾਰਾ ਦੀ ਮਾਤਾ ਦੀ ਹਾਲਤ ਕਾਫੀ ਨਾਜ਼ੁਕ ਹੈ ਅਤੇ ਉਹ ਵਾਰ ਵਾਰ ਭਾਈ ਹਵਾਰਾ ਦਾ ਨਾਮ ਲੈ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦੇਣ ਦੀ ਮੰਗ ਕੀਤੀ ਤਾਂ ਜੋ ਉਹ ਆਪਣੀ ਬਿਮਾਰ ਮਾਤਾ ਦੀ ਸੇਵਾ ਕਰ ਸਕਣ।
ਵਿਧਾਇਕ ਨੇ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਇੱਕ ਮਾਂ ਦੀ ਆਪਣੇ ਪੁੱਤਰ ਨੂੰ ਦੇਖਣ ਦੀ ਤੜਪ ਅਤੇ ਇਹ ਦਰਦ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।  ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਅਤੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 10 ਦਿਨਾਂ ਦੀ ਪੈਰੋਲ ਦੇਣ ਦੀ ਪੁਰਜ਼ੋਰ ਮੰਗ ਰੱਖੀ ਹੈ, ਤਾਂ ਜੋ ਉਹ ਆਪਣੀ ਬੀਮਾਰ ਮਾਂ ਦੀ ਦੇਖਭਾਲ ਕਰ ਸਕਣ।
ਉਨ੍ਹਾਂ ਕਿਹਾ ਕਿ ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਦੇ ਨਾਤੇ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਇੱਕ ਪੁੱਤਰ ਆਪਣੀ ਮਾਂ ਦੇ ਇਸ ਔਖੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹ ਸਕੇ। ਉਨ੍ਹਾਂ ਅੱਗੇ ਕਿਹਾ ਕਿ ਮਾਂ ਦੀ ਦੁਆ ਹੀ ਦੁਨੀਆ ਦੀ ਸਭ ਤੋਂ ਵੱਡੀ ਦੌਲਤ ਹੁੰਦੀ ਹੈ। ਇਸ ਮੌਕੇ ਵਿਧਾਇਕ ਵੱਲੋਂ ਮਾਤਾ ਜੀ ਦੀ ਤੰਦਰੁਸਤੀ, ਚੰਗੀ ਸਿਹਤ ਅਤੇ ਲੰਮੀ ਉਮਰ ਲਈ ਅਰਦਾਸ ਵੀ ਕੀਤੀ ਗਈ।

LEAVE A REPLY

Please enter your comment!
Please enter your name here