ਫਤਹਿਗੜ੍ਹ ਸਾਹਿਬ ਦੇ ਖਿਡਾਰੀ ਨੇ ਚਮਕਾਇਆ ਜ਼ਿਲ੍ਹੇ ਦਾ ਨਾਮ/ ਮਿਹਨਤ ਦੀ ਬਦੌਲਤ ਭਾਰਤੀ ਟੀਮ ’ਚ ਬਣਾਈ ਥਾਂ/ ਅਕਾਲੀ ਆਗੂ ਭੁੱਟਾ ਵੱਲੋਂ ਪਿੰਡ ਪਹੁੰਚਣ ’ਤੇ ਸਨਮਾਨ

0
1

ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੰਡ ਨਡਿਆਲੀ ਵਾਸੀ ਨੌਜਵਾਨ ਨੇ ਖੇਡਾਂ ਵਿਚ ਚੰਗਾ ਪ੍ਰਦਰਸ਼ਨ ਕਰ ਕੇ ਜ਼ਿਲ੍ਹੇ ਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਵਿਦਿਆਰਥੀ ਸਮਰਜੋਤ ਸਿੰਘ ਨਡਿਆਲੀ ਨੇ ਆਪਣੀ ਮਿਹਨਤ ਦੇ ਬਲਬੂਤੇ ਭਾਰਤੀ ਟੀਮ ਵਿਚ ਥਾਂ ਬਣਾਈ ਹੈ ਅਤੇ ਹੁਣੇ ਹੁਣੇ ਮਲੇਸ਼ੀਆਂ ਵਿਚ ਹੋਏ ਮੁਕਾਬਲਿਆਂ ਵਿਚ ਹਿੱਸਾ ਲੈਣ ਬਾਦ ਵਾਪਸ ਪਰਤੇ ਹਨ। ਉਨ੍ਹਾਂ ਦੇ ਪਿੰਡ ਪਹੁੰਚਣ ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਅਤੇ ਖੇਡ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਹੌਂਸਲਾ ਅਫਜਾਈ ਕੀਤੀ।
ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਖਿਡਾਰੀ ਸਮਰਜੋਤ ਸਿੰਘ ਨਡਿਆਲੀ ਨੇ ਆਪਣੇ ਖੇਡ ਪ੍ਰਦਰਸ਼ਨ ਨਾਲ ਮਾਪਿਆਂ ਦੇ ਨਾਲ ਨਾਲ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਨੌਜਵਾਨ ਵਰਗ ਨੂੰ ਸਮਰਜੋਤ ਸਿੰਘ ਦੀ ਮਿਹਨਤ ਅਤੇ ਲਗਨ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ।
ਸਮਰਜੋਤ ਸਿੰਘ ਦੇ ਕੋਚ ਪ੍ਰੋਫੈਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਮਰਜੋਤ ਸਿੰਘ ਵਿੱਚ ਖੇਡਾਂ ਪ੍ਰਤੀ ਸ਼ੁਰੂ ਤੋਂ ਹੀ ਉਤਸ਼ਾਹ ਅਤੇ ਕੁਝ ਕਰ ਦਿਖਾਉਣ ਦੀ ਭਾਵਨਾ ਨਜ਼ਰ ਆ ਰਹੀ ਸੀ, ਜਿਸ ਨੂੰ ਦੇਖਦਿਆਂ ਉਸ ਨੂੰ ਕੋਚਿੰਗ ਦਿੱਤੀ ਗਈ। ਲਗਾਤਾਰ ਮਿਹਨਤ ਅਤੇ ਅਭਿਆਸ ਸਦਕਾ ਉਹ ਇੰਡੀਆ ਦੀ ਟੀਮ ਵਿੱਚ ਚੁਣਿਆ ਗਿਆ ਅਤੇ ਮਲੇਸ਼ੀਆ ਵਿਖੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਭਾਗ ਲੈਣ ਦਾ ਮੌਕਾ ਮਿਲਿਆ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ, ਕਿਉਂਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਇਸ ਮੌਕੇ ਖਿਡਾਰੀ ਸਮਰਜੋਤ ਸਿੰਘ ਨਡਿਆਲੀ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਮਲੇਸ਼ੀਆ ਵਿਖੇ ਖੇਡਣ ਦੌਰਾਨ ਵੱਖ-ਵੱਖ ਦੇਸ਼ਾਂ ਅਤੇ ਇਲਾਕਿਆਂ ਤੋਂ ਆਏ ਖਿਡਾਰੀਆਂ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਆਪਣੇ ਦੇਸ਼ ਦੀ ਨੁਮਾਇੰਦਗੀ ਕਰਨਾ ਉਨ੍ਹਾਂ ਲਈ ਬਹੁਤ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ। ਉਨ੍ਹਾਂ ਆਪਣੇ ਅਧਿਆਪਕਾਂ, ਕੋਚਾਂ ਅਤੇ ਸਹਿਯੋਗ ਕਰਨ ਵਾਲਿਆਂ ਦਾ ਧੰਨਵਾਦ ਵੀ ਕੀਤਾ।

LEAVE A REPLY

Please enter your comment!
Please enter your name here