ਪਟਿਆਲਾ ਅਦਾਲਤੀ ਕੰਪਲੈਕਸ ਨੂੰ ਉਡਾਉਣ ਦੀ ਧਮਕੀ/ ਪੁਲਿਸ ਨੇ ਸਖਤ ਕੀਤੇ ਸੁਰੱਖਿਆ ਪ੍ਰਬੰਧ/ ਮਾਮਲੇ ਦੀ ਗੰਭੀਰਤਾ ਨਾਲ ਕੀਤੀ ਜਾ ਰਹੀ ਜਾਂਚ

0
1

ਪਟਿਆਲਾ ਕੋਰਟ ਕੰਪਲੈਕਸ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਪੁਲਿਸ ਨੇ ਕੋਰਟ ਕੰਪਲੈਕਸ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ, ਡੌਗ ਸਕੁਐਡ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਟੀਮਾਂ ਵੱਲੋਂ ਅਦਾਲਤ ਦੇ ਕਮਰਿਆਂ, ਵਕੀਲਾਂ ਦੇ ਚੈਂਬਰਾਂ, ਪਾਰਕਿੰਗ ਖੇਤਰਾਂ ਅਤੇ ਆਸ-ਪਾਸ ਦੇ ਸੰਵੇਦਨਸ਼ੀਲ ਸਥਾਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਅਦਾਲਤ ਕੰਪਲੈਕਸ ਵਿੱਚ ਆਉਣ-ਜਾਣ ਵਾਲੇ ਹਰ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਮੈਟਲ ਡਿਟੈਕਟਰਾਂ ਰਾਹੀਂ ਨਿਗਰਾਨੀ ਸਖ਼ਤ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਟਿਆਲਾ ਅਦਾਲਤ ਨੂੰ ਬੰਬ ਨਾਲ ਉਡਾਉਣ ਸਬੰਧੀ ਇਕ ਧਮਕੀ ਭਰੀ ਈ-ਮੇਲ ਮਿਲੀ ਸੀ। ਉਸ ਸਮੇਂ ਵੀ ਪੁਲਿਸ ਵੱਲੋਂ ਕਈ ਘੰਟੇ ਚਲਾਈ ਗਈ ਡੂੰਘੀ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ ਸੀ ਅਤੇ ਸਥਿਤੀ ਪੂਰੀ ਤਰ੍ਹਾਂ ਆਮ ਵਾਂਗ ਪਾਈ ਗਈ ਸੀ। ਹੁਣ ਦੂਸਰੀ ਵਾਰ ਧਮਕੀ ਮਿਲਣ ਕਾਰਨ ਪੁਲਿਸ ਵਿਭਾਗ ਹੋਰ ਵੀ ਚੌਕਸ ਹੋ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here