ਸੰਗਰੂਰ ’ਚ ਚੱਲਦੀ ਕਾਰ ਨੂੰ ਲੱਗ ਅੱਗ/ ਸਫਰ ਕਰ ਰਹੇ ਪਰਿਵਾਰ ਦਾ ਬਚਾਅ/ ਕਾਰ ਦਾ ਅਗਲਾ ਹਿੱਸਾ ਸੜ ਕੇ ਸੁਆਹ

0
2

 

ਸੰਗਰੂਰ ਦੇ ਭਵਾਨੀਗੜ੍ਹ ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਅੱਜ ਉਸ ਸਮੇਂ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਪਰਿਵਾਰ ਸਮੇਤ ਜਾ ਰਹੀ ਇੱਕ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਕਾਰ ਸਵਾਰਾਂ ਦੇ ਸਮੇਂ ਸਿਰ ਕਾਰ ਵਿਚੋਂ ਬਾਹਰ ਨਿਕਲਣ ਕਾਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਇਸ ਹਾਦਸੇ ਵਿਚ ਭਾਵੇਂ ਪਰਿਵਾਰ ਦੇ ਬਚਾਅ ਰਿਹਾ ਹੈ ਪਰ ਕਾਰ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਐੱਫ. ਦੇ ਏ.ਐੱਸ.ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ 112 ਨੰਬਰ ਰਾਹੀਂ ਨੈਸ਼ਨਲ ਹਾਈਵੇ ’ਤੇ ਇੱਕ ਕਾਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਉਹ ਆਪਣੀ ਟੀਮ ਸਮੇਤ ਫੱਗੂਵਾਲਾ ਕੈਂਚੀਆਂ ਨੇੜੇ ਪੁੱਲ ’ਤੇ ਪਹੁੰਚੇ, ਜਿੱਥੇ ਕਾਰ ਨੂੰ ਅੱਗ ਲੱਗੀ ਹੋਈ ਸੀ। ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅਤੇ ਖੁਦ ਵੀ ਅੱਗ ’ਤੇ ਕਾਬੂ ਪਾਉਣ ਲਈ ਯਤਨ ਸ਼ੁਰੂ ਕਰ ਦਿੱਤੇ।
ਇਸ ਦੌਰਾਨ ਮੌਕੇ ’ਤੇ ਇਕੱਠੇ ਹੋਏ ਪਿੰਡ ਵਾਸੀਆਂ ਵੱਲੋਂ ਪਾਣੀ ਵਾਲੀ ਟੈਂਕੀ ਦੀ ਮਦਦ ਨਾਲ ਵੀ ਅੱਗ ਬੁਝਾਉਣ ਦੇ ਯਤਨ ਕੀਤੇ ਗਏ। ਫਾਇਰ ਬ੍ਰਿਗੇਡ ਦੇ ਮੁਲਾਜ਼ਮ ਗੁਰਦਾਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਵਾਹਨ ਚਾਲਕ ਵੱਲੋਂ ਘਟਨਾ ਦੀ ਸੂਚਨਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਹ ਸੰਗਰੂਰ ਸਟੇਸ਼ਨ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਅੱਗ ’ਤੇ ਕਾਬੂ ਪਾਇਆ।
ਕਾਰ ਸਵਾਰ ਦੀਪਕ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਕਾਰ ਰਾਹੀਂ ਪੁੱਲ ’ਤੇ ਚੜ੍ਹ ਰਹੇ ਸਨ। ਇਸੇ ਦੌਰਾਨ ਅਚਾਨਕ ਕਾਰ ਦੇ ਅੰਦਰੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਹਾਲਾਤ ਨੂੰ ਭਾਂਪਦਿਆਂ ਉਸ ਨੇ ਤੁਰੰਤ ਕਾਰ ਰੋਕ ਦਿੱਤੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਅਤ ਢੰਗ ਨਾਲ ਕਾਰ ਵਿੱਚੋਂ ਬਾਹਰ ਕੱਢ ਲਿਆ। ਪਰਿਵਾਰ ਦੇ ਬਾਹਰ ਨਿਕਲਣ ਤੋਂ ਕੁਝ ਹੀ ਸਮੇਂ ਬਾਅਦ ਕਾਰ ਨੇ ਅੱਗ ਦਾ ਭਿਆਨਕ ਰੂਪ ਧਾਰ ਲਿਆ ਅਤੇ ਦੇਖਦੇ ਹੀ ਦੇਖਦੇ ਕਾਰ ਅੱਗ ਦੀਆਂ ਲਪਟਾਂ ਵਿੱਚ ਘਿਰ ਗਈ

LEAVE A REPLY

Please enter your comment!
Please enter your name here